ਅਮਿਤਾਭ ਬੱਚਨ ਦਾ ਕਰੋਨਾ ਟੈਸਟ ਨੈਗੇਟਿਵ; ਹਸਪਤਾਲ ਵਿੱਚੋਂ ਛੁੱਟੀ ਮਿਲੀ

ਮੁੰਬਈ (ਸਮਾਜ ਵੀਕਲੀ) : ਮੈਗਾਸਟਾਰ ਅਮਿਤਾਭ ਬੱਚਨ ਦਾ ਕੋਵਿਡ-19 ਟੈਸਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ ਨੇ ਟਵੀਟ ਕੀਤਾ ਕਿ ਉਸ ਦੇ ਪਿਤਾ ਦਾ ਕਰੋਨਾ ਟੈਸਟ ਨੈਗੇਟਿਵ ਆਉਣ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ ਤੇ ਉਹ ਹੁਣ ਘਰ ਵਿੱਚ ਅਰਾਮ ਕਰ ਰਹੇ ਹਨ। 77 ਸਾਲਾ ਅਮਿਤਾਭ ਨਾਨਾਵਤੀ ਹਸਪਤਾਲ ਵਿਚ ਭਰਤੀ ਸਨ।