ਗਾਂਗੁਲੀ ਵੱਲੋਂ ਏਸ਼ੀਆ ਕੱਪ ਰੱਦ ਹੋਣ ਦਾ ਐਲਾਨ

ਨਵੀਂ ਦਿੱਲੀ (ਸਮਾਜਵੀਕਲੀ) : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੇ ਅੱਜ ਏਸ਼ੀਆ ਕੱਪ ਟੀ-20, ਜੋ ਕਿ ਸਤੰਬਰ ਮਹੀਨੇ ਵਿੱਚ ਹੋਣਾ ਸੀ, ਰੱਦ ਕਰਨ ਦਾ ਐਲਾਨ ਕੀਤਾ। ਪਾਕਿਸਤਾਨ ਕੋਲ ਇਹ ਛੇ ਦੇਸ਼ੀ ਟੂਰਨਾਮੈਂਟ ਕਰਵਾਉਣ ਦੀ ਮੇਜ਼ਬਾਨੀ ਦੇ ਅਧਿਕਾਰ ਹਨ ਪਰ ਇਸ ਦੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਕਰਵਾਏ ਜਾਣ ਦੀ ਸੰਭਾਵਨਾ ਸੀ। ਪਾਕਿਸਤਾਨ ਕ੍ਰਿਕਟ ਬੋਰਡ ਵੱਲੋਂ ਟੂਰਨਾਮੈਂਟ ਰੱਦ ਕਰਨ ਬਾਰੇ ਅਜੇ ਤੱਕ ਕੋਈ ਐਲਾਨ ਨਹੀਂ ਕੀਤਾ ਗਿਆ।