ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਫਾਦਰ ਡੇਅ ਤੇ ਯੋਗਾ ਦਿਵਸ ਸਬੰਧੀ ਪ੍ਰਤੀਯੋਗਤਾ 

ਕਪੂਰਥਲਾ, 22 ਜੂਨ (ਕੌੜਾ) –  ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਫਾਦਰ ਡੇ ਅਤੇ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਪ੍ਰਤੀਯੋਗਤਾ ਕਰਵਾਈ ਗਈ। ਇਸ ਦੌਰਾਨ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਪੋਸਟਰ, ਗੀਤ ਤੇ ਕਵਿਤਾਵਾਂ ਰਾਹੀਂ ਪਿਤਾ ਸਬੰਧੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕੀਤਾ । ਜਦਕਿ ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਪ੍ਰਤੀਯੋਗਤਾ ‘ਚ ਵਿਦਿਆਰਥੀਆਂ ਵੱਖ ਵੱਖ ਪ੍ਰਕਾਰ ਦੇ ਆਸਨ ਕਰਕੇ ਸਰੀਰ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਐਸਜੀਪੀਸੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰਜ. ਨਿਮਰਤਾ ਕੌਰ ਐਡਮਨਿਸਟੇਟਰ, ਪਿ੍ੰਸੀਪਲ ਵਿਨੋਦ ਖਜੂਰੀਆ ਅਤੇ ਉਪ ਪ੍ਰਿੰਸੀਪਲ ਰਜਿੰਦਰਪਾਲ ਕੌਰ ਨੇ ਵਿਦਿਆਰਥੀਆਂ ਵੱਲੋਂ ਦਿਖਾਈ ਪ੍ਰਤਿਭਾ ਦੀ ਭਰਪੂਰ ਸ਼ਲਾਘਾ ਕੀਤੀ ।