ਦਿੱਲੀ ਦੀ ਤਰਜ਼ ’ਤੇ ਹਾਈ ਕੋਰਟ ਦਾ ਰੁਖ਼ ਕਰਨ ਦੀ ਸਲਾਹ

(ਸਮਾਜ ਵੀਕਲੀ): ਮੀਟਿੰਗ ਦੌਰਾਨ ਸੰਸਦ ਮੈਂਬਰਾਂ ਨੇ ਸੁਝਾਅ ਦਿੱਤਾ ਕਿ ਜੇ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੁੰਦੀ ਤਾਂ ਦਿੱਲੀ ਸਰਕਾਰ ਦੀ ਤਰਜ਼ ’ਤੇ ਕੇਂਦਰ ਸਰਕਾਰ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇ। ਸੰਸਦ ਮੈਂਬਰਾਂ ਨੇ ਦਿੱਲੀ ਵਿੱਚ ਸਿੰਘੂ/ਟਿੱਕਰੀ ਹੱਦ ’ਤੇ ਬੈਠੇ ਕਿਸਾਨਾਂ ਦਾ ਟੀਕਾਕਰਨ ਕਰਾਏ ਜਾਣ ਦਾ ਵੀ ਸੁਝਾਅ ਦਿੱਤਾ। ਇੱਕ ਸੰਸਦ ਮੈਂਬਰ ਨੇ ਭਾਰਤੀ ਫੌਜ ਤੋਂ ਬੈੱਡ ਆਦਿ ਲਈ ਮਦਦ ਲੈਣ ਦਾ ਸੁਝਾਅ ਦਿੱਤਾ। ਇੱਕ ਚਰਚਾ ਇਹ ਵੀ ਚੱਲੀ ਕਿ ਪਾਕਿਸਤਾਨ ਤੋਂ ਆਕਸੀਜਨ ਲੈਣ ਲਈ ਪ੍ਰਵਾਨਗੀ ਲਈ ਕੇਂਦਰ ਤੱਕ ਮੁੜ ਪਹੁੰਚ ਕੀਤੀ ਜਾਵੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly