ਪਰਕਸ ਵੱਲੋਂ ਡਾ. ਸਤਿੰਦਰ ਕੌਰ ਔਲਖ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Dr Satinder Aulakh

 

ਅੰਮ੍ਰਿਤਸਰ (ਸਮਾਜ ਵੀਕਲੀ):- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਡਾ. ਸਤਿੰਦਰ ਕੌਰ ਔਲਖ  ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਤੋਂ  ਪ੍ਰੋਫੈਸਰ ਸੇਵਾਮੁਕਤ ੇ ਸਨ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਗੁਰਮੀਤ ਪਲਾਹੀ ਤੇ ਸੁਸਾਇਟੀ ਦੇ ਮੈਂਬਰਾਨ ਵੱਲੋਂ ਇੱਕ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਉਹ 70 ਸਾਲ ਦੇ ਸਨ ਤੇ ਕੁਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ। ਉਹ ਬਹੁਤ ਹੀ ਮਿਲਾਪੜੇ ਸੁਭਾ ਦੇ ਮਾਲਕ ਸਨ।ਉਨ੍ਹਾਂ 6 ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ।ਉਨ੍ਹਾਂ ਨੇ 25 ਸਾਲ ਦੇੇ ਕਰੀਬ ਮੱਧਕਲੀਨ ਪੰਜਾਬ ਸਾਹਿਤ, ਭਾਸ਼ਾ ਵਿਗਿਆਨ, ਲੋਕਧਾਰਾ, ਪੰਜਾਬੀ ਬਿਰਤਾਂਤ ਅਤੇ ਲੋਕਧਾਰਾ ਸਾਹਿਤ ‘ਤੇ ਵੱਡਮੁਲਾ ਖੋਜਕਾਰਜ ਕੀਤਾ।ਉਹ ਆਪਣੇ ਪਤੀ ਡਾ. ਪਰਮਿੰਦਰ ਸਿੰਘ ਜੋ ਕਿ   ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਅੰਗਰੇਜ਼ੀ ਵਿਭਾਗ ਤੋਂ  ਬਤੌਰ ਮੁੱਖੀ ਸੇਵਾ ਮੁਕਤ ਹਨ ਨਾਲ ਅਗਾਂਹਵਧੂ ਗਤੀਵਿਧੀਆਂ ਵਿਚ ਕਾਰਜਸ਼ੀਲ ਰਹੇ  ਉਹ ਭਾਵੇਂ ਅੱਜ ਸਾਡੇ ਵਿੱਚ ਨਹੀਂ ਰਹੇ ਪਰ ਉਨ੍ਹਾਂ ਦੁਆਰਾ ਪੰਜਾਬੀ ਸਾਹਿਤ ਲਈ ਪਾਏ ਵੱਡਮੂਲੇ ਯੋਗਦਾਨ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹੇਗਾ।

ਜਾਰੀ ਕਰਤਾ ਡਾ. ਚਰਨਜੀਤ ਸਿੰਘ ਗੁਮਟਾਲਾ, 91-9417533060