ਪੰਜਾਬ ਵਿੱਚ ਕਰੋਨਾ ਨਾਲ 154 ਹੋਰ ਮੌਤਾਂ

ਚੰਡੀਗੜ੍ਹ (ਸਮਾਜ ਵੀਕਲੀ) :ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਕਰ ਕੇ 154 ਹੋਰ ਵਿਅਕਤੀ ਮੌਤ ਦੇ ਮੂੰਹ ਜਾ ਪਏ ਹਨ। ਇਸੇ ਅਰਸੇ ਦੌਰਾਨ ਕੋਵਿਡ-19 ਦੇ ਰਿਕਾਰਡ 8,874 ਸੱਜਰੇ ਕੇਸ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 9,979 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਪੰਜਾਬ ਵਿੱਚ ਪਿਛਲੇ ਸਾਲ ਮਾਰਚ ਮਹੀਨੇ ਤੋਂ ਸ਼ੁਰੂ ਹੋਈ ਮਹਾਮਾਰੀ ਦੀ ਮਾਰ ਦੌਰਾਨ ਸੂਬੇ ਵਿੱਚ ਹੁਣ ਤੱਕ 4.16 ਲੱਖ ਤੋਂ ਵੱਧ ਵਿਅਕਤੀ ਲਾਗ ਦਾ ਸ਼ਿਕਾਰ ਹੋ ਚੁੱਕੇ ਹਨ।

ਇਨ੍ਹਾਂ ਵਿੱਚੋਂ 3.39 ਲੱਖ ਤੋਂ ਵੱਧ ਠੀਕ ਵੀ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ’ਚ 25, ਲੁਧਿਆਣਾ 19, ਪਟਿਆਲ਼ਾ 15, ਜਲੰਧਰ ਤੇ ਸੰਗਰੂਰ 12-12, ਮੁਕਤਸਰ 10, ਬਠਿੰਡਾ ਤੇ ਫਾਜ਼ਿਲਕਾ 9-9, ਮੁਹਾਲੀ 6, ਕਪੂਰਥਲਾ, ਮਾਨਸਾ, ਮੋਗਾ ਤੇ ਪਠਾਨਕੋਟ 5-5, ਫ਼ਿਰੋਜ਼ਪੁਰ ਤੇ ਗੁਰਦਾਸਪੁਰ 4-4, ਫ਼ਤਿਹਗੜ੍ਹ ਸਾਹਿਬ 3 ਅਤੇ ਬਰਨਾਲਾ ਤੇ ਤਰਨਤਾਰਨ ਵਿੱਚ 2-2 ਵਿਅਕਤੀਆਂ ਦੀ ਮੌਤ ਹੋਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly