ਫ਼ਾਜ਼ਿਲਕਾ ਦੇ ਪਿੰਡ ਮਹਾਲਮ ਵਿੱਚ ਆਬਕਾਰੀ ਵਿਭਾਗ ਦਾ ਛਾਪਾ; ਦਸ ਹਜ਼ਾਰ ਲਿਟਰ ਲਾਹਣ ਬਰਾਮਦ

ਚੰਡੀਗੜ੍ਹ (ਸਮਾਜ ਵੀਕਲੀ) : ਆਬਕਾਰੀ ਵਿਭਾਗ ਨੇ ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈ ਮੌਤ ਤੋਂ ਬਾਅਦ ਫਾਜ਼ਿਲਕਾ ਦੇ ਜਲਾਲਾਬਾਦ ਦੇ ਪਿੰਡ ਮਹਾਲਮ ਵਿਖੇ ਛਾਪੇ ਦੌਰਾਨ 10000 ਲਿਟਰ ਲਾਹਣ ਬਰਾਮਦ ਕੀਤਾ ਹੈ। ਛਾਪੇ ਦੌਰਾਨ ਖੇਤਾਂ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 110 ਟੁੱਟੀਆਂ ਬੋਤਲਾਂ ਵੀ ਬਰਾਮਦ ਹੋਈਆਂ ਹਨ। ਕੁਝ ਸਮੇਂ ਤੋਂ ਇਹ ਪਿੰਡ ਨਾਜਾਇਜ਼ ਸ਼ਰਾਬ ਦਾ ਅੱਡਾ ਬਣ ਗਿਆ ਸੀ। ਇਸ ਮਾਮਲੇ ਵਿੱਚ 7 ​​ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਦੇ ਅਨੁਸਾਰ ਵੈਰੋਕੇ ਥਾਣੇ ਵਿੱਚ ਇਸ ਕੇਸ ਵਿੱਚ ਐੱਫਆਈਆਰ ਦਰਜ ਕੀਤੀ ਗਈ ਸੀ। ਪੁਲੀਸ ਦਾ ਦਾਅਵਾ ਹੈ ਕਿ ਮੁਲਜ਼ਮ ਨੇ ਲਹਾਨ ਦਾ ਸਟਾਕ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ।