ਲੈਫਟੀਨੈਂਟ ਜਨਰਲ ਜੋਸ਼ੀ ਉੱਤਰੀ ਕਮਾਂਡ ਦੇ ਨਵੇਂ ਕਮਾਂਡਰ ਨਿਯੁਕਤ

ਲੈਫਟੀਨੈਂਟ ਜਨਰਲ ਵਾਈ ਕੇ ਜੋਸ਼ੀ ਨੂੰ ਉੱਤਰੀ ਕਮਾਂਡ ਦਾ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਇਹ ਕਮਾਂਡ ਜੰਮੂ ਕਸ਼ਮੀਰ ਵਿਚ ਪਾਕਿਸਤਾਨ ਤੇ ਲਦਾਖ ਵਿਚ ਚੀਨ ਨਾਲ ਲਗਦੀ ਭਾਰਤ ਦੀ ਸਰਹੱਦ ਦੀ ਸੁਰੱਖਿਆ ਲਈ ਮੁੱਖ ਤੌਰ ’ਤੇ ਜ਼ਿੰਮੇਵਾਰ ਸਮਝੀ ਜਾਂਦੀ ਹੈ। ਉਹ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਦੀ ਥਾਂ ਲੈਣਗੇ ਜੋ 31 ਜਨਵਰੀ ਨੂੰ ਸੇਵਾਮੁਕਤ ਹੋ ਰਹੇ ਹਨ। ਲੈਫਟੀਨੈਂਟ ਜਨਰਲ ਜੋਸ਼ੀ ਇਸ ਵੇਲੇ ਉੱਤਰੀ ਕਮਾਂਡ ਦੇ ਚੀਫ ਆਫ ਸਟਾਫ ਵਜੋਂ ਸੇਵਾ ਨਿਭਾਅ ਰਹੇ ਹਨ। ਲੈਫਟੀਨੈਂਟ ਜਨਰਲ ਸੀ ਪੀ ਮੋਹੰਤੀ ਨੂੰ ਦੱਖਣੀ ਕਮਾਂਡ ਦਾ ਕਮਾਂਡਰ ਨਿਯੁਕਤ ਕੀਤਾ ਗਿਆ ਹੈ। ਉਹ ਲੈਫ ਜਨਰਲ ਐਸ ਕੇ ਸੈਣੀ ਦੀ ਥਾਂ ਲੈਣਗੇ।