ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸਿਹਤ ਵਿਗੜੀ, ਪੜ੍ਹੋ ਪੂਰੀ ਖਬਰ

Former prime minister Manmohan Singh.

ਨਵੀਂ ਦਿੱਲੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਬੀਅਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਏਮਜ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ੍ਅਨੁਸਾਰ ਸਾਬਕਾ ਪ੍ਰਧਾਨ ਮੰਤਰੀ ਨੂੰ ਬੀਤੇ ਤਿੰਨ ਦਿਨਾਂ ਤੋਂ ਬੁਖਾਰ ਹੈ। ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਮਈ ਵਿੱਚ, ਸਾਬਕਾ ਪ੍ਰਧਾਨ ਮੰਤਰੀ ਨੂੰ ਛਾਤੀ ਵਿੱਚ ਦਰਦ ਦੀ ਸਕਿਾਇਤ ਤੋਂ ਬਾਅਦ ਏਮਜ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਕਾਰਡੀਓ ਵਾਰਡ ਵਿੱਚ ਦੇਖਭਾਲ ਕੀਤੀ ਗਈ। ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ, ਕੋਰੋਨਰੀ ਬਾਈਪਾਸ ਸਰਜਰੀ ਸਫਲਤਾਪੂਰਵਕ 2009 ਵਿੱਚ ਏਮਜ ਵਿੱਚ ਹੀ ਕੀਤੀ ਗਈ ਸੀ। ਮਨਮੋਹਨ ਸਿੰਘ ਕਾਂਗਰਸ ਦੇ ਸੀਨੀਅਰ ਨੇਤਾ ਹਨ ਅਤੇ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ। ਉਹ 2004 ਤੋਂ 2014 ਤੱਕ ਦੇਸ ਦੇ ਪ੍ਰਧਾਨ ਮੰਤਰੀ ਰਹੇ।