ਸੈਕਟਰ-9 ਵਿੱਚ ਸ਼ਰਾਬ ਦੇ ਠੇਕੇ ’ਤੇ ਫਾਇਰਿੰਗ; ਦੋ ਜ਼ਖ਼ਮੀ

ਚੰਡੀਗੜ੍ਹ (ਸਮਾਜਵੀਕਲੀ): ਇਥੇ ਸੈਕਟਰ-33 ਵਿੱਚ ਰਹਿੰਦੇ ਸ਼ਰਾਬ ਕਾਰੋਬਾਰੀ ਦੇ ਘਰ ’ਤੇ ਦੋ ਦਿਨ ਪਹਿਲਾਂ ਹੋਈ ਗੋਲੀਬਾਰੀ ਮਗਰੋਂ ਅੱਜ ਦੇਰ ਸ਼ਾਮ ਸੈਕਟਰ-9 ਸਥਿਤ ਸ਼ਰਾਬ ਦੇ ਠੇਕੇ ’ਤੇ ਫਾਇਰਿੰਗ ਕੀਤੀ ਗਈ। ਵੇਰਵਿਆਂ ਅਨੁਸਾਰ ਕਾਰ ਵਿੱਚ ਆਏ ਦੋ ਨੌਜਵਾਨ ਕਰੀਬ 12 ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਇਸ ਦੌਰਾਨ ਦੋ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੀਜੀਆਈ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।