ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਕਾਮਰਸ ਵਿਭਾਗ ਦੇ ਨਤੀਜਿਆਂ ਦਾ ਐਲਾਨ

ਸ਼ਾਮਚੁਰਾਸੀ, (ਚੁੰਬਰ) (ਸਮਾਜਵੀਕਲੀ) – ਸੰਤ ਬਾਬਾ ਦਿਲਾਵਰ ਸਿੰਘ ਜੀ ‘ਬ੍ਰਹਮ ਜੀ’ ਸਤਿਕਾਰਯੋਗ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਅਤੇ ਡਾ. ਧਰਮਜੀਤ ਸਿੰਘ ਪਰਮਾਰ, ਵਾਇਸ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਨਿਗਰਾਨੀ ਅਧੀਨ ਕਾਰਜਸ਼ੀਲ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ, ਜਿਲ੍ਹਾ ਜਲੰਧਰ ਦੇ ਕਾਮਰਸ ਵਿਭਾਗ ਵੱਲੋਂ ਬੀ. ਕਾਮ. ਦੇ ਤੀਸਰੇ ਸਮੈਸਟਰ ਦੇ ਲਏ ਗਏ ਇਮਤਿਹਾਨਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ।

ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬੀ. ਕਾਮ. ਦੇ ਤੀਸਰੇ ਸਮੈਸਟਰ ਦੇ ਐਲਾਨੇ ਗਏ ਨਤੀਜਿਆਂ ਵਿੱਚ ਸੰਜਨ ਕੁਮਾਰੀ ਪਹਿਲੇ, ਸਿਮਰਨਜੀਤ ਕੌਰ ਦੂਸਰੇ, ਨੀਰਜ ਕੁਮਾਰ ਤੀਸਰੇ ਸਥਾਨ ਉਪਰ ਰਹੇ।ਸੰਤ ਬਾਬਾ ਦਿਲਾਵਰ ਸਿੰਘ ਜੀ ‘ਬ੍ਰਹਮ ਜੀ’ ਅਤੇ ਡਾ. ਧਰਮਜੀਤ ਸਿੰਘ ਪਰਮਾਰ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਇਸ ਕਾਮਯਾਬੀ ਉਪਰ ਉਹਨਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾ ਵੀ ਕੀਤੀ।

ਵਿਭਾਗ ਦੇ ਅਧਿਆਪਕਾਂ ਡਾ. ਸੀਮਾ ਗਰਗ (ਡਿਪਟੀ ਡੀਨ, ਯੂਨੀਵਰਸਿਟੀ ਇੰਸਟੀਚਿਊਟ ਆੱਫ ਕਾਮਰਸ ਅਤੇ ਮੈਨੇਜਮੈਂਟ), ਲਵਪ੍ਰੀਤ ਨੇਗੀ (ਮੁੱਖੀ, ਕਾਮਰਸ ਵਿਭਾਗ), ਡਾ. ਮਨੀਸ਼ ਗੁਪਤਾ, ਵਰਸ਼ਾ ਵਰਮਾ, ਸਾਕਸ਼ੀ ਸੰਗਰ, ਰੇਣੁਕਾ ਕਲੇਰ, ਕਿਰਨ, ਪੂਜਾ ਰਾਣੀ, ਹਰਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।