ਅਕਾਲੀ ਦਲ ਤੇ ਭਾਜਪਾ ਨੇ ਸ਼ਰਾਬ, ਬੀਜ ਅਤੇ ਰਾਸ਼ਨ ਘੁਟਾਲਿਆਂ ਦੀ ਜਾਂਚ ਮੰਗੀ

ਚੰਡੀਗੜ੍ਹ, (ਸਮਾਜਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹੋਈ ਦੋਵੇਂ ਪਾਰਟੀਆਂ ਦੀ ਸਾਂਝੀ ਮੀਟਿੰਗ ਦੌਰਾਨ ਕੈਪਟਨ ਸਰਕਾਰ ’ਤੇ ਪੰਜਾਬੀਆਂ ਨਾਲ ਵਧੀਕੀਆਂ ਕਰਨ ਦੇ ਦੋਸ਼ ਲਾਉਂਦਿਆਂ ਸ਼ਰਾਬ ਘੁਟਾਲੇ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਹੋਏ 5600 ਕਰੋੜ ਰੁਪਏ ਦੇ ਨੁਕਸਾਨ ਦੀ ਨਿਰਪੱਖ ਜਾਂਚ ਮੰਗੀ ਗਈ।

ਮੀਟਿੰਗ ਦੌਰਾਨ ਸਾਂਝੇ ਤੌਰ ’ਤੇ ਲੜਾਈ ਲੜਨ ਦਾ ਐਲਾਨ ਕਰਦਿਆਂ ਇਹ ਫੈਸਲਾ ਲਿਆ ਗਿਆ ਕਿ ਰਾਜਪਾਲ ਵੀ ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰ ਕੇ ਮੰਗ ਪੱਤਰ ਸੌਂਪਿਆ ਜਾਵੇ ਅਤੇ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲਿਆਂ ਦੀ ਨਿਰਪੱਖ ਜਾਂਚ ਸਮੇਤ ਗੰਨਾ ਉਤਪਾਦਕਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾਵੇ। ਅਕਾਲੀ-ਭਾਜਪਾ ਆਗੂਆਂ ਨੇ ਕਿਹਾ ਕਿ ਮੰਤਰੀਆਂ ਅਤੇ ਮੁੱਖ ਸਕੱਤਰ ਵਿਚਾਲੇ ਸਮਝੌਤਾ ਕਰਵਾ ਕੇ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

Previous articleਗੂਗਲ ਵੱਲੋਂ ਨਸਲਵਾਦ ਦੇ ਟਾਕਰੇ ਲਈ 3.7 ਕਰੋੜ ਡਾਲਰ ਦੇਣ ਦਾ ਅਹਿਦ
Next articleਮੁਕਾਬਲੇ ’ਚ ਅਤਿਵਾਦੀ ਹਲਾਕ