ਅੰਤਰਰਾਸ਼ਟਰੀ ਨਗਰ ਕੀਰਤਨ ਹੈਦਰਾਬਾਦ ਤੋਂ ਬਿਦਰ ਲਈ ਹੋਇਆ ਰਵਾਨਾ

ਅੰਮਿ੍ਤਸਰ : ਐਸਜੀਪੀਸੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤਾ ਗਿਆ ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਬ੍ਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਗੁਰਦੁਆਰਾ ਸ੍ਰੀ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕ) ਲਈ ਰਵਾਨਾ ਹੋਇਆ। ਇਸ ਤੋਂ ਪਹਿਲਾਂ ਨਗਰ ਕੀਰਤਨ ਦਾ ਹੈਦਰਾਬਾਦ ਪੁੱਜਣ ‘ਤੇ ਸੰਗਤ ਨੇ ਜੋਸ਼ੋ-ਖਰੋਸ਼ ਨਾਲ ਸਵਾਗਤ ਕੀਤਾ। ਹੈਦਰਾਬਾਦ ਤੋਂ ਰਵਾਨਗੀ ਸਮੇਂ ਧਾਰਮਿਕ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ। ਉਨ੍ਹਾਂ ਹੈਦਰਾਬਾਦ ਦੀ ਸੰਗਤ ਅਤੇ ਸਥਾਨਕ ਪ੍ਰਬੰਧਕਾਂ ਦਾ ਸੁਚੱਜੇ ਪ੍ਰਬੰਧ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਆਈਪੀਐਸ ਅਧਿਕਾਰੀ ਤੇਜਦੀਪ ਕੌਰ, ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਵਿਚ ਹਰਬੰਸ ਸਿੰਘ, ਭਾਗ ਸਿੰਘ, ਸੁਖਦੇਵ ਸਿੰਘ, ਰਣਵੀਰ ਸਿੰਘ, ਸਤਨਾਮ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ ਅਤੇ ਨਗਰ ਕੀਰਤਨ ਨਾਲ ਸੇਵਾ ਨਿਭਾ ਰਹੇ ਵਧੀਕ ਮੈਨੇਜਰ ਪਰਮਜੀਤ ਸਿੰਘ, ਸੁਪਰਵਾਈਜ਼ਰ ਰਜਵੰਤ ਸਿੰਘ, ਬਖ਼ਸ਼ੀਸ਼ ਸਿੰਘ, ਗੁਰਲਾਲ ਸਿੰਘ ਆਦਿ ਮੌਜੂਦ ਸਨ।

Previous articleਅਕਾਲੀ ਦਲ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
Next articleਕਸ਼ਮੀਰੀ ਮਰ ਰਹੇ ਨੇ: ਤਰੀਗਾਮੀ