ਆਨਲਾਈਨ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਂਦੇ ਹੋਏ ।

ਹੁਸੈਨਪੁਰ, 11 ਅਗਸਤ, ( ਕੌੜਾ ) (ਸਮਾਜ ਵੀਕਲੀ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਆਨਲਾਈਨ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ । ਇਸ ਦੌਰਾਨ ਛੋਟੇ ਛੋਟੇ ਬੱਚਿਆਂ ਸ੍ਰੀ ਰਾਧਾ ਕ੍ਰਿਸ਼ਨ ਦੇ ਰੂਪ ‘ਚ ਬਾਲ ਲੀਲਾ ਦੀ ਪੇਸ਼ਕਾਰੀ ਰਾਹੀਂ ਸਭ ਦਾ ਮਨ ਮੋਹ ਲਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰਜ. ਨਿਮਰਤਾ ਕੌਰ ਐਡਮਨਿਸਟੇਟਰ ਅਤੇ ਪ੍ਰਿੰਸੀਪਲ ਵਿਨੋਦ ਖਜੂਰੀਆ ਨੇ ਸਮੂਹ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਦਿਹਾੜੇ ਦੀ ਵਧਾਈ ਦਿੱਤੀ ।

Previous articleਧਾਰਮਿਕ ਸਮਾਗਮ ਨਾਲ ਐੱਸ ਡੀ ਕਾਲਜ ਦੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼
Next articleScams are unique in J&K, separatist made it Pakistan: Chief Secy