ਆਮ ਆਦਮੀ ਪਾਰਟੀ ਨੇ ਮੋਦੀ ਅਤੇ ਸੁਖਬੀਰ ਬਾਦਲ ਦਾ ਫੂਕਿਆ ਪੁਤਲਾ

ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ -ਐਡਵੋਕੇਟ ਮੋਮੀ

ਹੁਸੈਨਪੁਰ , 29 ਜੂਨ (ਕੌੜਾ) (ਸਮਾਜਵੀਕਲੀ) :   ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੇ ਹੱਕ ‘ਚ ਖੜਦਿਆਂ ਆਮ ਆਦਮੀ ਪਾਰਟੀ (ਆਪ) ਹਲਕਾ ਸੁਲਤਾਨਪੁਰ ਲੋਧੀ ਦੀ ਟੀਮ ਨੇ ਲੌਕਡਾਊਨ ਦੌਰਾਨ ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਵਿਰੁੱਧ ਪੁਲ ਤਲਵੰਡੀ ਚੋਧਰੀਆਂ ਸੁਲਤਾਨਪੁਰ ਲੋਧੀ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਪੁਤਲਾ ਫੂਕਿਆ।ਆਮ ਆਦਮੀ ਪਾਰਟੀ ਹਲਕਾ ਸੁਲਤਾਨਪੁਰ ਲੋਧੀ ਦੇ ਸੀਨੀਅਰ ਆਗੂ ਪ੍ਰਦੀਪ ਪਾਲ ਸਿੰਘ ਥਿੰਦ ਅੰਗਰੇਜ ਸਿੰਘ ਮਹਿਮਦਵਾਲ ਸਤਨਾਮ ਸਿੰਘ ਮੋਮੀ ,ਮੁਹੰਮਦ ਰਫੀ ਦੁਆਰਾ ਜਾਰੀ ਬਿਆਨ ਰਾਹੀਂ ਦੱਸਿਆ ਗਿਆ ਕੀ ਕਿਵੇਂ ਸੁਖਬੀਰ ਬਾਦਲ ਨੇ ਆਪਣੀ ਪਤਨੀ, ਹਰਸਿਮਰਤ ਬਾਦਲ ਦੀ ਕੁਰਸੀ ਬਚਾਉਣ ਲਈ ਪੰਜਾਬ ਦੀ ਖੇਤੀ ਵੇਚ ਦਿੱਤੀ।

ਇਹ ਖ਼ੁਲਾਸਾ ਪੰਜਾਬ ਸਰਕਾਰ ਵੱਲੋਂ ਬੁਲਾਈ ਆਲ ਪਾਰਟੀ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਬੋਲਣ ਤੋਂ ਹੋਇਆ, ਕਿਉਂਕਿ ਸਰਕਾਰ ਦੀ ਆਲ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਇੱਕਜੁੱਟ ਹੋ ਕੇ ਇਨਾਂ ਆਰਡੀਨੈਂਸਾਂ ਦੇ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਹਿਮਤ ਸਨ।ਜਦੋਂ ਕਿ ਸੁਖਬੀਰ ਬਾਦਲ ਇਸ ਦੇ ਵਿਰੋਧ ਵਿਚ ਸਨ। ਮੋਦੀ ਸਰਕਾਰ ਦੁਆਰਾ ਥੋਪੇ ਗਏ ਆਰਡੀਨੈਂਸਾਂ ਦਾ ਸਮਰਥਨ ਕਰਨ ਤੋਂ ਇਹ ਹੁਣ ਸਪਸ਼ਟ ਹੈ ਕਿ ਭਾਜਪਾ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੀ ਪੰਜਾਬ ਵਿਰੋਧੀ ਹੈ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਦੇ ਪੰਜਾਬ ਵਿਰੋਧੀ ਫੈਸਲੇ ਵਿਰੁੱਧ ‘ਆਪ’ ਵੱਲੋਂ ਉਨ੍ਹਾਂ ਦੋਵਾਂ ਦਾ ਪੁਤਲਾ ਫੂਕਿਆ ਗਿਆ।

ਅੰਗਰੇਜ ਸਿੰਘ ਮਹਿਮਦਵਾਲ ਨੇ ਮੰਤਰੀ ਹਰਸਿਮਰਤ ਕੌਰ ਤੇ ਵੀ ਸਵਾਲ ਖੜੇ ਕੀਤੇ।ਕਿਉਂਕਿ ਉਹ ਮੰਤਰੀ ਮੰਡਲ ਦੀ ਉਸ ਮੀਟਿੰਗ ਵਿਚ ਮੌਜੂਦ ਸਨ ਜਿਸ ਵਿਚ ਇਹ ਆਰਡੀਨੈਂਸ ਪਾਸ ਕੀਤੇ ਗਏ ਅਤੇ ਉਹ ਅਜਿਹੇ ਆਰਡੀਨੈਂਸਾਂ ਨੂੰ ਪਾਸ ਕਰਨ ਦੇ ਹੱਕ ਵਿਚ ਵੀ ਸਨ। ਕੇਂਦਰ ਸਰਕਾਰ ਦੇ ਤਿੰਨੇ ਆਰਡੀਨੈਂਸ ਪੰਜਾਬ ਵਿਰੋਧੀ ਹਨ। ਜਿਸ ਨਾਲ ਆਉਂਦੇ ਸਮੇਂ ਵਿੱਚ ਪੰਜਾਬ ਦਾ ਖੇਤੀ ਸਿਸਟਮ ਖ਼ਤਮ ਹੋ ਜਾਏਗਾ।

ਮੁਹੰਮਦ ਰਫੀ ਨੇ ਕਿਹਾ ਕਿ ਪਹਿਲਾਂ ਅਕਾਲੀ ਦਲ ਆਪਣਾ ਸਟੈਂਡ ਸਪਸ਼ਟ ਕਰੇ ਅਤੇ ਦੱਸੇ ਕਿ ਕੇਂਦਰ ਸਰਕਾਰ ਨੇ ਕਿਹੜੀ ਐਮਰਜੈਂਸੀ ਕਰ ਕੇ ਕਿਸਾਨ ਵਿਰੋਧੀ ਆਰਡੀਨੈਂਸ ਜਾਰੀ ਕੀਤੇ।ਪ੍ਰਦੀਪ ਪਾਲ ਸਿੰਘ ਥਿੰਦ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ ਐਸ ਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਖ਼ਤਮ ਕਰਨ ਵਾਲੇ ਮਾਰੂ ਕਦਮ ਕਰਾਰ ਦਿੰਦੇ ਹੋਏ ਕਿਹਾ ਕਿ ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਇੱਕ ਘਾਤਕ ਖੇਡ ਖੇਡੀ ਜਾ ਰਹੀ ਹੈ।

ਮੋਦੀ ਸਰਕਾਰ ਇਨਾਂ ਤਿੰਨ ਮਾਰੂ ਆਰਡੀਨੈਂਸਾਂ ਰਾਹੀਂ ਵੱਡੀਆਂ ਪ੍ਰਾਈਵੇਟ ਕੰਪਨੀਆਂ ਅਤੇ ਅੰਬਾਨੀਆਂ-ਅਡਾਨੀਆਂ ਦਾ ਪੰਜਾਬ-ਹਰਿਆਣਾ ਦੇ ਖੇਤਾਂ ਅਤੇ ਮੰਡੀਆਂ ‘ਤੇ ਕਬਜ਼ਾ ਕਰਾਉਣਾ ਚਾਹੁੰਦੇ ਹਨ।ਸਤਨਾਮ ਸਿੰਘ ਮੋਮੀ ਨੇ ਕਿਹਾ ਕਿ ਇਨਾਂ ਮੋਦੀ ਸਰਕਾਰ ਦੇ ਘਾਤਕ ਆਰਡੀਨੈਂਸਾਂ ਰਾਹੀਂ ਜਦ ਕਾਰਪੋਰੇਟ ਘਰਾਨਿਆਂ ਦੀ ਪੰਜਾਬ ‘ਚ ‘ਐਂਟਰੀ‘ ਹੋ ਗਈ ਤਾਂ ਮੱਕੀ, ਗੰਨੇ ਅਤੇ ਦਾਲਾਂ ਵਾਂਗ ਕਣਕ ਅਤੇ ਝੋਨੇ ਦਾ ਘੱਟੋ ਘੱਟ ਸਮਰਥਨ ਮੁੱਲ (ਐਮ ਐਸ ਪੀ) ਨਿਰਾਰਥਕ ਹੋ ਜਾਵੇਗਾ ਅਤੇ ਪੰਜਾਬ ਦੇ ਕਿਸਾਨ ਕੌਡੀਆਂ ਦੇ ਮੁੱਲ ਫ਼ਸਲਾਂ ਵੇਚਣ ਅਤੇ ਭੁਗਤਾਨ ਲਈ ਮਹੀਨੇ ਸਾਲ ਠੋਕਰਾਂ ਖਾਣ ਲਈ ਮਜਬੂਰ ਹੋਣਗੇ।

ਜਦਕਿ ਆੜਤੀ, ਮੁਨੀਮ, ਪੱਲੇਦਾਰ, ਡਰਾਈਵਰ, ਟਰਾਂਸਪੋਰਟ ਦੀ ਖੇਤੀਬਾੜੀ ਖੇਤਰ ‘ਚੋਂ ਹੋਂਦ ਹੀ ਖ਼ਤਮ ਹੋ ਜਾਵੇਗੀ।ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਤਿੰਨੇ ਆਰਡੀਨੈਂਸਾਂ ਖ਼ਿਲਾਫ਼ ਆਉਂਦੇ ਸੈਸ਼ਨ ਵਿੱਚ ਆਮ ਆਦਮੀ ਪਾਰਟੀ ‘‘ਪ੍ਰਾਈਵੇਟ ਮੈਂਬਰ ਬਿੱਲ’’ ਲਿਆਏਗੀ, ਜੇਕਰ ਸੁਖਬੀਰ ਬਾਦਲ ਕਿਸਾਨ ਹਿਤੈਸ਼ੀ ਹਨ ਤਾਂ ਉਸ ਬਿੱਲ ਦਾ ਸਾਥ ਦੇਣ ਕਰਨ। ਇਸ ਮੌਕੇ ਸੁੱਖਾ ਮਿਆਣੀ, ਅਵਤਾਰ ਸਿੰਘ, ਸੁੱਖਾ ਸ਼ਿਕਾਰਪੁਰ, ਪਿੰਦਰ ਕਾਹਨਾ, ਜਸਪਾਲ ਸਿੰਘ ਬੂਸੋਵਾਲ, ਪਰਵਿੰਦਰ ਤਲਵੰਡੀਚੌਧਰੀਆਂ,ਹਰਜਿੰਦਰ ਸਿੰਘ ਬੂੜੇਵਾਲ, ਪਾਖਰ ਸਿੰਘ,ਤਿਲਕ ਰਾਜ, ਮਨਜੀਤ ਸਿੰਘ ਸੁਲਤਾਨਪੁਰ ਲੋਧੀ ਆਦਿ ਆਮ ਪਾਰਟੀ ਦੇ ਵਲੰਟੀਅਰ  ਹਾਜ਼ਰ ਸਨ।

 

Previous articleबाल झड़ने से छुटकारा
Next articleਫੈਸਲਾ