ਇਆਲੀ ਨੇ ਵੱਖ-ਵੱਖ ਪਿੰਡਾਂ ‘ਚ ਜਾ ਕੇ ਵੋਟਿੰਗ ਪ੍ਰਕਿਰਿਆ ਦਾ ਜਾਇਜਾ ਲਿਆ

ਪਿੰਡ ਗੋਰਸੀਆ ਖਾਨ ਮੁਹੰਮਦ ਵਿਖੇ ਵੋਟ ਪਾਉਣ ਤੋਂ ਬਾਅਦ ਉਗਲੀ 'ਤੇ ਲੱਗਿਆ ਨਿਸ਼ਾਨ ਦਿਖਾਉਂਦੇ ਹੋਏ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅਤੇ ਉਨਾਂ ਦੀ ਪਤਨੀ ਸਤਿੰਦਰ ਕੌਰਪਿੰਡ ਗੋਰਸੀਆ ਖਾਨ ਮੁਹੰਮਦ ਵਿਖੇ ਵੋਟ ਪਾਉਣ ਤੋਂ ਬਾਅਦ ਉਗਲੀ 'ਤੇ ਲੱਗਿਆ ਨਿਸ਼ਾਨ ਦਿਖਾਉਂਦੇ ਹੋਏ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਅਤੇ ਉਨਾਂ ਦੀ ਪਤਨੀ ਸਤਿੰਦਰ ਕੌਰ

ਮੁੱਲਾਂਪੁਰ ਦਾਖਾ, (ਹਰਜਿੰਦਰ ਛਾਬੜਾ)— ਵਿਧਾਨ ਸਭਾ ਹਲਕਾ ਦਾਖਾ ਦੀ ਉਪ ਚੋਣ ਦੌਰਾਨ ਅਕਾਲੀ-ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਵੱਲੋਂ ਹਲਕੇ ਦੇ ਪਿੰਡਾਂ ਦਾ ਦੌਰਾ ਕਰਕੇ ਵੋਟਾਂ ਪੈਣ ਦੇ ਕੰਮ ਦਾ ਜਾਇਜਾ ਲਿਆ ਗਿਆ, ਉਥੇ ਹੀ ਉਨਾਂ ਪਾਰਟੀ ਵੱਲੋਂ ਲਗਾਏ ਪੋਲਿੰਗ ਬੂਥਾਂ ‘ਤੇ ਜਾ ਕੇ ਵਰਕਰਾਂ ਤੇ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਚੱਲ ਰਹੀ ਵੋਟਿੰਗ ਪ੍ਰਕਿਰਿਆ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨਾਂ ਗੱਲਬਾਤ ਕਰਦਿਆ ਕਿਹਾ ਕਿ ਇਸ ਜਿਮਨੀ ਚੋਣ ਦੇ ਪ੍ਰਚਾਰ ਦੌਰਾਨ ਕਾਂਗਰਸ ਸਰਕਾਰ ਅਤੇ ਆਗੂਆਂ ਨੇ ਉਨਾਂ ਦੇ ਵਰਕਰਾਂ ਨੂੰ ਡਰਾਉਣ-ਧਮਕਾਉਣ ਦੀਆਂ ਸਾਰੀਆਂ ਹੱਦਾ ਪਾਰ ਕਰ ਦਿੱਤੀਆਂ ਪ੍ਰੰਤੂ ਉਨਾਂ ਦੇ ਵਰਕਰਾਂ ਤੇ ਲੋਕਾਂ ਕਾਂਗਰਸੀਆਂ ਦੀਆਂ ਧਮਕੀਆਂ ਦਾ ਡਟਵਾਂ ਵਿਰੋਧ ਕਰਦੇ ਹੋਏ ਖੁੱਲ ਕੇ ਚੋਣ ਪ੍ਰਚਾਰ ਵਿਚ ਆ ਗਏ।

ਸ. ਇਆਲੀ ਨੇ ਵਰਕਰਾਂ ਦੀ ਪ੍ਰਸੰਸਾ ਕਰਦਿਆ ਕਿਹਾ ਕਿ ਜਿਸ ਤਰਾਂ ਵਰਕਰਾਂ ਨੇ ਸਰਕਾਰ ਨਾਲ ਲੜਾਈ ਵਿਚ ਉਨਾਂ ਦਾ ਸਾਥ ਦਿੱਤਾ, ਉਹ ਬਹੁਤ ਹੀ ਸਲਾਘਾਯੋਗ ਹੈ, ਹਾਲਕਿ ਕਾਂਗਰਸ ਸਰਕਾਰ ਨੇ ਵਰਕਰਾਂ ਤੇ ਆਗੂਆਂ ਨੂੰ ਡਰਾਉਣ ਧਮਕਾਉਣ ਲਈ ਹਰ ਇੱਕ ਹੀਲਾ-ਵਸੀਲਾ ਵਰਤਿਆ ਪ੍ਰੰਤੂ ਕਾਂਗਰਸ ਵੱਲੋਂ ਕੀਤੀਆਂ ਗਈਆਂ ਇਹ ਕੋਝੀਆਂ ਹਰਕਤਾਂ ਨੇ ਉਨਾਂ ਦਾ ਹੀ ਪਲੜਾ ਮਜ਼ਬੂਤ ਕੀਤਾ। ਉਨਾਂ ਕਿਹਾ ਕਿ ਜਿਮਨੀ ਚੋਣ ਵਿਚ ਹਲਕੇ ਦੇ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਤੋਂ ਪੂਰੀ ਤਰਾਂ ਆਸਵੰਦ ਹਨ।

ਪਿੰਡ ਗੋਰਸੀਆ ਖਾਨ ਮੁਹੰਮਦ ਵਿਖੇ ਵੋਟ ਪਾਉਣ ਤੋਂ ਬਾਅਦ ਪਰਵਾਰਿਕ ਮੈਂਬਰਾਂ ਨਾਲ ਖੜੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ
ਪਿੰਡ ਭੱਠਾਧੂਹਾ ਵਿਖੇ ਵਿਖੇ ਪਾਰਟੀ ਦੇ ਬੂਥ ‘ਤੇ ਵਰਕਰਾਂ ਤੇ ਆਗੂਆਂ ਨਾਲ ਬੈਠੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ
ਪਿੰਡ ਭੂੰਦੜੀ ਵਿਖੇ ਪਾਰਟੀ ਦੇ ਬੂਥ ‘ਤੇ ਵਰਕਰਾਂ ਤੇ ਆਗੂਆਂ ਨਾਲ ਬੈਠੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ
Previous articleਸਰਮਾਏਦਾਰ ਤੇ ਖੁਸ਼ਹਾਲ ਦੇਸ਼ ਹੈ ਕਨੇਡਾ    
Next articleFan breaches security cordon, touches de Kock’s feet