ਇਮਰਾਨ ਕਸ਼ਮੀਰ ਮੁੱਦਾ ਟਰੰਪ ਕੋਲ ਉਠਾਉਣਗੇ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕਸ਼ਮੀਰ ਮੁੱਦੇ ਨੂੰ ਹੱਲ ਕਰਵਾਉਣ ਲਈ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਤੋਂ ਸਹਾਇਤਾ ਲੈਣਗੇ। ਉਹ ਅਗਲੇ ਹਫ਼ਤੇ ਵਾਸ਼ਿੰਗਟਨ ’ਚ ਟਰੰਪ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਵ੍ਹਾਈਟ ਹਾਊਸ ’ਚ 22 ਜੁਲਾਈ ਨੂੰ ਹੋਣ ਵਾਲੀ ਬੈਠਕ ਦਾ ਏਜੰਡਾ ਤੈਅ ਕੀਤਾ ਜਾ ਰਿਹਾ ਹੈ। ਇਕ ਅਧਿਕਾਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਸ਼ਮੀਰ ਮੁੱਦਾ ਅਮਰੀਕੀ ਰਾਸ਼ਟਰਪਤੀ ਕੋਲ ਜ਼ਰੂਰ ਉਠਾਇਆ ਜਾਵੇਗਾ। ਇਕ ਹੋਰ ਅਧਿਕਾਰੀ ਮੁਤਾਬਕ ਪਾਕਿਸਤਾਨ ਵੱਲੋਂ ਖੇਤਰੀ ਸ਼ਾਂਤੀ ਲਾਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਵੀ ਅਮਰੀਕਾ ਨੂੰ ਦਿੱਤੀ ਜਾਵੇਗੀ। ਇਸ ਦੌਰਾਨ ਅਫ਼ਗਾਨ ਤਾਲਿਬਾਨ ਨਾਲ ਅਮਰੀਕਾ ਦੀ ਚੱਲ ਰਹੀ ਗੱਲਬਾਤ ਨੂੰ ਦਿੱਤੀ ਜਾ ਰਹੀ ਹਮਾਇਤ ਬਾਰੇ ਵੀ ਵਿਚਾਰ ਵਟਾਂਦਰਾ ਹੋਵੇਗਾ।

Previous articleਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ
Next articleUS to raise bar for ‘Made in America’ products