ਇਮਰਾਨ ਨੂੰ ਗੱਦੀ ਤੋਂ ਲਾਹੁਣ ਲਈ ਵਿਰੋਧੀ ਪਾਰਟੀਆਂ ਇਕਜੁੱਟ

ਇਸਲਾਮਾਬਾਦ (ਸਮਾਜ ਵੀਕਲੀ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਨੇ ਦੇਸ਼ਵਿਆਪੀ ਮੁਹਿੰਮ ਚਲਾਊਣ ਲਈ ਗੱਠਜੋੜ ਬਣਾਇਆ ਹੈ। ਸਰਬ ਪਾਰਟੀ ਕਾਨਫਰੰਸ ਵਿੱਚ ਐਤਵਾਰ ਨੂੰ ਇੱਕ 26 ਨੁਕਾਤੀ ਸਾਂਝਾ ਪ੍ਰਸਤਾਵ ਅਪਣਾਇਆ ਗਿਆ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਕੀਤੀ ਅਤੇ ਇਸ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ), ਜਮਾਤ ਉਲੇਮਾ-ਏ-ਇਸਲਾਮ ਫਜ਼ਲ (ਜੇਯੂਆਈ-ਐੱਫ) ਸਣੇ ਕਈ ਹੋਰ ਪਾਰਟੀਆਂ ਸ਼ਾਮਲ ਹੋਈਆਂ। ਮੀਟਿੰਗ ਮਗਰੋਂ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਜੇਯੂਆਈ-ਐੱਫ ਦੇ ਮੁਖੀ ਮੌਲਾਨਾ ਫਜ਼ਲ ਉਰ ਰਹਿਮਾਨ ਨੇ ਪ੍ਰਸਤਾਵ ਪੜ੍ਹਿਆ ਤੇ ਕਿਹਾ ਕਿ ਵਿਰੋਧੀ ਪਾਰਟੀਆਂ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀਡੀਐੱਮ) ਦੇ ਨਾਂਅ ਹੇਠ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਸਰਕਾਰ ਖ਼ਿਲਾਫ਼ ਦੇਸ਼ਵਿਆਪੀ ਅੰਦੋਲਨ ਲਈ ਸਹਿਮਤ ਹੋਈਆਂ ਹਨ।

Previous articleਕਰਤਾਰਪੁਰ ਸਾਹਿਬ: ਗੁਰੂ ਨਾਨਕ ਦੇਵ ਦੇ ਜੋਤੀ ਜੋਤ ਦਿਹਾੜੇ ਸਬੰਧੀ ਸਮਾਗਮ ਆਰੰਭ
Next articleਅਮਰੀਕੀ ਹਿੰਦੂਆਂ ਨੂੰ ਬਾਇਡਨ ਦੇ ਹੱਕ ’ਚ ਭੁਗਤਣ ਦੀ ਅਪੀਲ