ਇਮਰਾਨ ਵੱਲੋਂ ਨਵਾਜ਼ ਖ਼ਿਲਾਫ਼ ਰਣਨੀਤੀ ਬਣਾਉਣ ਦੀ ਹਦਾਇਤ

ਇਸਲਾਮਾਬਾਦ (ਸਮਾਜ ਵੀਕਲੀ): ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਨੇ ਆਪਣੀ ਪਾਰਟੀ ਦੇ ਆਗੂਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਯੂ.ਕੇ. ਤੋਂ ਵਾਪਸ ਲਿਆਉਣ ਲਈ ਕਾਨੂੰਨੀ ਰਣਨੀਤੀ ਬਣਾਉਣ ਲਈ ਆਖਿਆ ਹੈ। ਡਾਅਨ ਨਿਊਜ਼ ਮੁਤਾਬਕ ਵਿਰੋਧੀ ਧਿਰਾਂ ਦੇ ਟਾਕਰੇ ਲਈ ਬਣਾਈ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਇਮਰਾਨ ਖਾਨ ਨੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਆਗੂਆਂ ਨੂੰ ਵਿਰੋਧੀ ਧਿਰਾਂ ਵੱਲੋਂ ਸਰਕਾਰ ਨੂੰ ਅਸਥਿਰ ਕਰਨ ਲਈ ਉਠਾਏ ਚੁੱਕੇ ਜਾ ਰਹੇ ਸਾਰੇ ਕਦਮਾਂ ਨੂੰ ਅਸਫਲ ਬਣਾਉਣ ਲਈ ਆਖਿਆ। ਰਿਪੋਰਟ ਅਨੁਸਾਰ ਇੱਕ ਸੂਤਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਖ਼ਾਨ, ਨਵਾਜ਼ ਸ਼ਰੀਫ਼ ਨੂੰ ਲੰਡਨ ਤੋਂ ਪਾਕਿਸਤਾਨ ਲਿਆਉਣ ਲਈ ਵਚਨਬੱਧ ਹਨ ਅਤੇ ਉਨ੍ਹਾਂ ਪਾਰਟੀ ਆਗੂਆਂ ਨੂੰ ਕਾਨੂੰਨੀ ਰਣਨੀਤੀ ਬਣਾਊਣ ਲਈ ਕਿਹਾ ਹੈ ਕਿਉਂਕਿ ਪਾਕਿਸਤਾਨ ਤੇ ਯੂ.ਕੇ. ਵਿਚਾਲੇ ਹਵਾਲਗੀ ਸੰਧੀ ਦੀ ਗ਼ੈਰਮੌਜੂਦਗੀ ਕਾਰਨ ਸਾਬਕਾ ਪ੍ਰਧਾਨ ਮੰਤਰੀ ਦੀ ਹਵਾਲਗੀ ’ਚ ਮੁਸ਼ਕਲ ਹੋ ਸਕਦੀ ਹੈ।

Previous articleਟਰੰਪ ਇਲਾਜ ਲਈ ਫੌਜੀ ਹਸਪਤਾਲ ਦਾਖਲ
Next articleਕਰੋਨਾਵਾਇਰਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ: ਬਾਇਡਨ