ਐਸ. ਡੀ. ਕਾਲਜ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ 

ਕੈਪਸ਼ਨ : ਐੱਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਅੰਤਰਰਾਸ਼ਟਰੀ ਯੋਗਾ ਦਿਵਸ 'ਚ ਹਿੱਸਾ ਲੈਂਦੀਆਂ ਹੋਈਆਂ ।
ਕਪੂਰਥਲਾ, 22 ਜੂਨ (ਕੌੜਾ)- ਐਸ. ਡੀ. ਕਾਲਜ ਫ਼ਾਰ ਵੁਮੈਨ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਇਸ ਦੌਰਾਨ ਵਿਦਿਆਰਥਣਾਂਂ ਆਪਣੇ ਘਰਾਂ ਵਿੱਚ ਹੀ ਵੱਖ – ਵੱਖ ਪ੍ਰਕਾਰ ਦੇ ਆਸਨ ਕਰਕੇ ਸਰੀਰ ਨੂੰ ਤੰਦਰੁਸਤ ਰੱਖਣ ਦਾ ਸੁਨੇਹਾ ਦਿੱਤਾ । ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਕਾਲਜ ਦੇ ਰੈੱਡ ਰੀਬਨ ਕਲੱਬ ਵੱਲੋਂ ਮੈਡਮ ਰਜਿੰਦਰ ਕੌਰ ਤੇ ਮੈਡਮ ਰਾਜਬੀਰ ਕੌਰ ਦੀ ਅਗਵਾਈ ‘ਚ

ਆਯੋਜਿਤ ਆਨਲਾਈਨ ਪ੍ਰਤੀਯੋਗਤਾ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਯੋਗਾ ਦਿਵਸ ਮੌਕੇ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੀ ਹੌਸਲਾ ਅਫ਼ਜ਼ਾਈ ਕੀਤੀ । ਡਾ. ਸ਼ੁਕਲਾ ਨੇ ਸਮੂਹ ਸਟਾਫ ਮੈਂਬਰਾਂ, ਵਿਦਿਆਰਥਣਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਯੋਗ ਕਰਨ ਨਾਲ ਜਿੱਥੇ ਸਰੀਰ ਤੰਦਰੁਸਤ ਰਹਿੰਦਾ ਹੈ, ਉੱਥੇ ਕੋਰੋਨਾ ਵਰਗੀ ਭਿਆਨਕ ਬੀਮਾਰੀ ਤੋਂ ਵੀ ਬਚਿਆ ਜਾ ਸਕਦਾ ਹੈ ।ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਇੱਕ ਘੰਟਾ ਯੋਗ ਆਸਣ ਜ਼ਰੂਰ ਕਰਨੇ ਚਾਹੀਦੇ ਹਨ ।

Previous article*ਨਾ ਰਾਹ, ਨਾ ਹਮਰਾਹ ਹੈ ਕੋਈ*
Next articleਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਫਾਦਰ ਡੇਅ ਤੇ ਯੋਗਾ ਦਿਵਸ ਸਬੰਧੀ ਪ੍ਰਤੀਯੋਗਤਾ