ਕਰੋਨਾ ਖ਼ਿਲਾਫ਼ ਜੰਗ ਪੀਐੱਮਓ ਤੋਂ ਨਹੀਂ ਲੜੀ ਜਾ ਸਕਦੀ: ਰਾਹੁਲ

ਨਵੀਂ ਦਿੱਲੀ (ਸਮਾਜਵੀਕਲੀ) – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੋਕਾਂ ’ਚ ਪਸਰੇ ਕਰੋਨਾਵਾਇਰਸ ਦੇ ਸਹਿਮ ਦਾ ਮਾਹੌਲ ਖਤਮ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਅੱਜ ਕਿਹਾ ਕਿ ਇਸ ਸੰਕਟ ਖ਼ਿਲਾਫ਼ ਸਿਰਫ਼ ਪ੍ਰਧਾਨ ਮੰਤਰੀ ਦਫ਼ਤਰ ਤੋਂ ਲੜਾਈ ਨਹੀਂ ਲੜੀ ਜਾ ਸਕਦੀ ਅਤੇ ਅਜਿਹੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੱਖ ਮੰਤਰੀਆਂ ’ਤੇ ਭਰੋਸਾ ਕਰਨਾ ਪਵੇਗਾ ਤੇ ਸੂਬਿਆਂ ਨੂੰ ਭਾਈਵਾਲ ਬਣਾਉਣਾ ਪਵੇਗਾ।

ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਗਾਂਧੀ ਨੇ ਕਿਹਾ ਕਿ ਸਰਕਾਰ ਵੱਲੋਂ ਕਰੋਨਾਵਾਇਰਸ ਦੀ ਰੋਕਥਾਮ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਨ੍ਹਾਂ ’ਚ ਪਾਰਦਰਸ਼ਤਾ ਲਿਆਉਣੀ ਜ਼ਰੂਰੀ ਹੈ ਤੇ ਇਸ ਮਾਮਲੇ ’ਚ ਸੂਬਿਆਂ ਨਾਲ ਮਿਲ ਕੇ ਕੰਮ ਕੀਤਾ ਜਾਣਾ ਚਾਹੀਦਾ ਹੈ।

ਸ੍ਰੀ ਗਾਂਧੀ ਨੇ ਨਾਲ ਹੀ ਮੰਗ ਕੀਤੀ ਕਿ ਸਰਕਾਰ ਨੂੰ ਤੁਰੰਤ ਗ਼ਰੀਬਾਂ ਦੀ ਤਲੀ ’ਤੇ ਰਕਮ ਧਰਨੀ ਚਾਹੀਦੀ ਹੈ ਤੇ ਦੇਸ਼ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਇੰਡਸਟਰੀ ਲਈ ਵਿੱਤੀ ਪੈਕੇਜ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਇਸ ਸਮੇਂ ਐਮਰਜੈਂਸੀ ਵਰਗੇ ਹਾਲਾਤ ਦਾ ਸਾਹਮਣਾ ਕਰ ਰਿਹਾ ਹੈ ਤੇ ਅਜਿਹੇ ’ਚ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਲੋੜਵੰਦ ਲੋਕਾਂ ਨੂੰ 7500 ਰੁਪਏ ਦੀ ਵਿੱਤੀ ਮਦਦ ਦੇਵੇ। ਉਨ੍ਹਾਂ ਲੋਕਾਂ ਦਾ ਰੁਜ਼ਗਾਰ ਬਚਾਉਣ ਲਈ ਸਰਕਾਰ ਨੂੰ ਸਨਅਤਾਂ ਲਈ ਵਿੱਤੀ ਪੈਕੇਜ ਦਾ ਐਲਾਨ ਕਰਨ ਲਈ ਕਿਹਾ।

Previous articleਲੋਕ ਵਾਇਰਸ ਨਾਲ ਜਿਊਣ ਦਾ ਵੱਲ ਸਿੱਖ ਲੈਣ: ਸਰਕਾਰ
Next articleMike Pence’s aide tests positive for coronavirus