ਕਾਂਗਰਸੀ ਆਗੂ ਸੌਂਦ ਦੀ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਕੈਪਸ਼ਨ-ਪਿੰਡ ਠੱਟਾ ਨਵਾਂ ਵਿਖੇ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਨਵਤੇਜ ਸਿੰਘ ਚੀਮਾ ਉਹਨਾਂ ਨਾਲ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ,ਐਡਵੋਕੇਟ ਬਲਵਿੰਦਰ ਸਿੰਘ ਮੋਮੀ ਤੇ ਹੋਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ):  ਹਲਕਾ ਸੁਲਤਾਨਪੁਰ ਲੋਧੀ ਦੇ ਸਮੁੱਚੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਵਿਧਾਇਕ ਨਵਤੇਜ ਸਿੰਘ ਚੀਮਾ ਵੱਲੋਂ ਕੀਤੇ ਜਾ ਰਹੇ ਪਿੰਡਾਂ ਦੇ ਤੂਫ਼ਾਨੀ ਦੌਰੇ ਤਹਿਤ ਅੱਜ ਵਿਧਾਇਕ ਚੀਮਾ ਪਿੰਡ ਠੱਟਾ ਨਵਾਂ ਦੇ ਨਗਰ ਨਿਵਾਸੀਆਂ ਦੇ ਰੂਬਰੂ ਹੋਏ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੌਂਦ ਨੇ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਦਾ ਆਪਣੇ ਸਾਥੀਆਂ ਸਮੇਤ ਜ਼ੋਰਦਾਰ ਸਵਾਗਤ ਕਰਦਿਆਂ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਪਿੰਡ ਨੂੰ ਸਮੇਂ ਸਮੇਂ ਤੇ ਗ੍ਰਾਂਟਾਂ ਦੇਣ ਲਈ ਨਗਰ ਨਿਵਾਸੀਆਂ ਦੀ ਤਰਫੋਂ ਧੰਨਵਾਦ ਵੀ ਕੀਤਾ।

ਇਸ ਮੌਕੇ ਉਨ੍ਹਾਂ ਨੇ ਵਿਧਾਇਕ ਚੀਮਾ ਸਾਹਮਣੇ ਪਿੰਡ ਦੀਆਂ ਮੰਗਾਂ ਵੀ ਰੱਖੀਆਂ।ਇਸ ਮੌਕੇ ਨਗਰ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪਿੰਡ ਠੱਟਾ ਨਵਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾਣਗੇ ਅਤੇ ਹਰੇਕ ਤਰ੍ਹਾਂ ਦੇ ਵਿਕਾਸ ਕਾਰਜ ਜਲਦੀ ਪੂਰੇ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਲਕਾ ਸੁਲਤਾਨਪੁਰ ਲੋਧੀ ਨੂੰ ਦਿਲ ਖੋਲ੍ਹ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਪਿੰਡਾਂ ਵਿੱਚ ਸ਼ਹਿਰਾਂ ਵਰਗਾ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਹਰੇਕ ਚੋਣ ਦੌਰਾਨ ਕਾਂਗਰਸ ਪਾਰਟੀ ਨੂੰ ਭਰਪੂਰ ਸਮਰਥਨ ਦਿੱਤਾ ਹੈ।

ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕੇ ਪਿੰਡ ਵਿੱਚ ਕਮਿਊਨਿਟੀ ਹਾਲ, ਨੌਜਵਾਨਾਂ ਲਈ ਜਿੰਮ, ਦਲਿਤ ਮੁਹੱਲੇ ਦੀ ਫਿਰਨੀ ਅਤੇ ਖੋਜਿਆਂ ਦੇ ਡੇਰੇ ਨੂੰ ਜਾਂਦੀ ਸੜਕ ਤੇ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 2022 ਵਿੱਚ ਪੰਜਾਬ ਅੰਦਰ ਮੁੜ ਕਾਂਗਰਸ ਦੀ ਸਰਕਾਰ ਬਣੇਗੀ।ਇਸ ਮੌਕੇ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਲਿਫਟਰ, ਐਡਵੋਕੇਟ ਬਲਵਿੰਦਰ ਸਿੰਘ ਮੋਮੀ, ਬਖਸ਼ੀਸ਼ ਸਿੰਘ ਪ੍ਰਧਾਨ ਸਹਿਕਾਰੀ ਸਭਾ, ਡਾਕਟਰ ਅਸ਼ਵਨੀ ਕੁਮਾਰ ,ਸਵਰਨ ਸਿੰਘ ਪੰਚ ,ਸੂਰਤ ਸਿੰਘ ਬੂਲਪੁਰ, ਠੇਕੇਦਾਰ ਹਰਮਿੰਦਰਜੀਤ ਸਿੰਘ,ਮਲਕੀਤ ਸਿੰਘ ,ਬਲਦੇਵ ਸਿੰਘ ਚੇਲਾ,ਨਛੱਤਰ ਸੱਤੂ,ਤਰਸੇਮ ਪ੍ਰਧਾਨ ,ਰਵੀ ਪੀ ਏ,ਸਰਪੰਚ ਸੁਰਜੀਤ ਸਿੰਘ ਬੱਗਾ, ਬਲਜਿੰਦਰ ਪੀ ਏ,ਬਲਦੇਵ ਸਿੰਘ, ਰੇਸ਼ਮ ਸਿੰਘ, ਰਵਿੰਦਰ ਸਿੰਘ ਅਮਰਕੋਟ, ਜੋਗਿੰਦਰ ਸਿੰਘ ਅਮਾਨੀਪੁਰ ਆਦਿ ਹਾਜਰ ਸਨ।

Previous articleDespite Covid, railways logs highest-ever route electrification
Next articleਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਹੋਵੇਗਾ 4 ਅਪ੍ਰੈਲ ਨੂੰ ਕਿਸਾਨ ਜਾਗਰੂਕਤਾ ਇਕੱਠ