ਕਿਸਾਨਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਹੋਵੇਗਾ ਲਾਭ: ਮੋਦੀ

ਨਵੀਂ ਦਿੱਲੀ (ਸਮਾਜਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਅਰਥਚਾਰੇ ਨੂੰ ਹੱਲਾਸ਼ੇਰੀ ਦੇਣ ਲਈ ਅੱਜ ਕੀਤੇ ਗਏ ਐਲਾਨਾਂ ਨਾਲ ਭੋਜਨ ਸੁਰੱਖਿਆ ਮਜ਼ਬੂਤ ਹੋਵੇਗੀ ਅਤੇ ਕਿਸਾਨਾਂ ਤੇ ਰੇਹੜੀ-ਫੜ੍ਹੀ ਵਾਲਿਆਂ ਨੂੰ ਕਰਜ਼ੇ ਮਿਲਣਗੇ। ਉਨ੍ਹਾਂ ਟਵਿਟਰ ’ਤੇ ਲਿਖਿਆ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਅੱਜ ਕੀਤੇ ਗਏ ਐਲਾਨਾਂ ਨਾਲ ਕਿਸਾਨਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਖਾਸ ਕਰ ਕੇ ਲਾਭ ਹੋਵੇਗਾ।

Previous articleਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਨੂੰ ਰਾਹਤ
Next articleਮੋਗਾ: ਵਿਜੀਲੈਂਸ ਵਿਭਾਗ ਨੇ ਨੈਸ਼ਨਲ ਹਾਈਵੇ ਦਾ ਜੇ.ਈ ਰਿਸ਼ਵਤ ਲੈਂਦਾ ਕੀਤਾ ਕਾਬੂ