ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੋਨਾ

ਨਵੀਂ ਦਿੱਲੀ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਦਾ ਕਰੋਨਾ ਸਬੰਧੀ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਤੇ ਉਹ ਡਾਕਟਰ ਦੀ ਸਲਾਹ ’ਤੇ ਹਸਪਤਾਲ ਵਿੱਚ ਦਾਖਲ ਹੋ ਰਹੇ ਹਨ। ਉਨ੍ਹਾਂ ਨੇ ਬੀਤੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਤੇ ਇਕਾਂਤਵਾਸ ਚਲੇ ਜਾਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ।

 

Previous articleਕੈਨੇਡਾ ’ਚ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ
Next articleਅਮਿਤਾਭ ਬੱਚਨ ਦਾ ਕਰੋਨਾ ਟੈਸਟ ਨੈਗੇਟਿਵ; ਹਸਪਤਾਲ ਵਿੱਚੋਂ ਛੁੱਟੀ ਮਿਲੀ