ਕੈਪਟਨ ਵੱਲੋਂ ਕਰੋਨਾ ਫੈਲਣ ਤੋਂ ਰੋਕਣ ਲਈ ਮੁੜ ਸਖ਼ਤੀ ਦੇ ਸੰਕੇਤ

ਚੰਡੀਗੜ੍ਹ  (ਸਮਾਜਵੀਕਲੀ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕਰੋਨਾਵਾਇਰਸ ਦੀ ਲਾਗ ਦੇ ਕੇਸਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ ਕੁਝ ਹੋਰ ਸਖ਼ਤ ਕਦਮ ਚੁੱਕਣ ਦਾ ਸੰਕੇਤ ਦਿੱਤਾ ਹੈ। ਫੇਸਬੁੱਕ ਲਾਈਵ ਸੈਸ਼ਨ ‘ਕੈਪਟਨ ਨੂੰ ਸਵਾਲ’ ਦੌਰਾਨ ਅੱਜ ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਸਖ਼ਤੀ ਬਹੁਤ ਜ਼ਰੂਰੀ ਹੈ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਵੀ ਮੁੰਬਈ, ਦਿੱਲੀ ਜਾਂ ਤਾਮਿਲਨਾਡੂ ਦੇ ਰਾਹ ਪਏ।

ਇਹ ਪੁੱਛੇ ਜਾਣ ’ਤੇ ਕਿ ਸੂਬਾ ਸਰਕਾਰ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਹਫ਼ਤੇ ਦੇ ਅੰਤਲੇ ਦਿਨਾਂ ਲਈ ਲੌਕਡਾਊਨ ਕਿਉਂ ਨਹੀਂ ਲਾਉਂਦੀ ਤਾਂ ਉਨ੍ਹਾਂ ਕਿਹਾ ਕਿ ਐਤਵਾਰ ਨੂੰ ਪਹਿਲਾ ਹੀਂ ਲੌਕਡਾਊਨ ਲਗਾਇਆ ਹੋਇਆ ਹੈ ਅਤੇ ਸਰਕਾਰ ਸਾਰੀ ਸਥਿਤੀ ’ਤੇ ਪੂਰੀ ਨਿਗ੍ਹਾ ਰੱਖ ਰਹੀ ਹੈ ਅਤੇ ਜੋ ਕਦਮ ਜ਼ਰੂਰੀ ਹੋਣਗੇ, ਉਹ ਚੁੱਕੇਗੀ। ਕੈਪਟਨ ਨੇ ਕਿਹਾ ਕਿ ਹਰ ਤਰ੍ਹਾਂ ਦੀਆਂ ਰੋਕਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਅਤੇ ਨਾਲ ਹੀ ਉਨ੍ਹਾਂ ਸਾਰੀਆਂ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬੀਆਂ ਦੀਆਂ ਜ਼ਿੰਦਗੀ ਬਚਾਉਣ ਲਈ ਕਿਸੇ ਕਿਸਮ ਦੇ ਇਕੱਠ ਤੋਂ ਗੁਰੇਜ਼ ਕਰਨ।

ਕਈ ‘ਫਰੰਟਲਾਈਨ ਵਰਕਰਾਂ’ ਅਤੇ ਸਰਕਾਰੀ ਅਫ਼ਸਰਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਸਮੇਤ ਕੇਸਾਂ ਦੀ ਵਧਦੀ ਗਿਣਤੀ ਉਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਵਾਈ ਬਾਰੇ ਹਾਲੇ ਕੋਈ ਅੰਦਾਜ਼ਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼ਨਿਚਰਵਾਰ ਨੂੰ ਮਾਸਕ ਨਾ ਪਹਿਨਣ ਲਈ 5100 ਲੋਕਾਂ ਦੇ ਚਲਾਨ ਕੀਤੇ ਗਏ ਜਦਕਿ ਕੁਝ ਥਾਵਾਂ ਉਤੇ ਜਨਤਕ ਤੌਰ ’ਤੇ ਥੁੱਕਣ ਦੇ ਵੀ ਮਾਮਲੇ ਸਾਹਮਣੇ ਆਏ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਲੋੜਵੰਦਾਂ ਨੂੰ ਮੁੜ ਵਰਤੋਂ ਅਤੇ ਧੋਣ ਵਾਲੇ ਮਾਸਕ ਹੋਰ ਵੰਡੇਗੀ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਕੋਵਿਡ ਦੇ ਕੇਸਾਂ ਵਿੱਚ ਇਜ਼ਾਫਾ

Previous articleਪ੍ਰੋ. ਵਰਵਰਾ ਰਾਓ ਨੂੰ ਰਿਹਾਅ ਕਰਨ ਦੀ ਮੰਗ
Next articleਜਾਅਲੀ ਕੋਵਿਡ ਰਿਪੋਰਟਾਂ: ਸਿੱੱਟ ਕਰੇਗੀ ਘੁਟਾਲੇ ਦੀ ਜਾਂਚ