ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਰਵਾਈ ਗਈ ਜਨ ਜਾਗਰੂਕਤਾ ਲਹਿਰ

ਜਲੰਧਰ 22 ਜੂਨ (ਇੰਦਰਜੀਤ ਚੰਦੜ੍ਹ) –  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਮਹਾਂਮਾਰੀ ਦੌਰਾਨ ਸੂਬੇ ਨੂੰ ਮੁੜੀ ਲੀਹਾਂ ’ਤੇ ਲਿਆਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਅਨੇਕਾਂ ਰੈਜੀਡੈਂਟ ਭਲਾਈ ਸੰਸਥਾਵਾਂ ਅਤੇ ਐਨ.ਜੀ.ਓਜ਼ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਜਨ ਜਾਗਰੂਕਤਾ ਲਹਿਰ ਦੌਰਾਨ ਰੈਜੀਡੈਂਟ ਭਲਾਈ ਸੰਸਥਾਵਾਂ ਅਤੇ ਐਨ.ਜੀ.ਓਜ਼ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਦੀ ਜਾਗਰੂਕਤਾ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੰਸਥਾਵਾਂ ਵਲੋਂ ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਚੰਗੀ ਤਰ੍ਹਾਂ ਨਿਯਮਤ ਤੌਰ ’ਤੇ ਹੱਥ ਧੋਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਸਥਾਵਾਂ ਅਤੇ ਐਨ.ਜੀ.ਓਜ਼ ਵਲੋਂ ਲੋਕਾਂ ਨੂੰ ‘ਮਿਸ਼ਨ ਫ਼ਤਿਹ’ ਪ੍ਰਤੀ ਜਾਗਰੂਕ ਕਰਨ ਲਈ ਪੈਂਫਲੇਟ ਅਤੇ ਬੈਜ ਵੰਡੇ ਗਏ।

ਸੰਯੁਕਤ ਕਮਿਸ਼ਨਰ ਨਗਰ ਨਿਗਮ ਨੇ ਅੱਗੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਹੱਥ ਧੋਣ, ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੋਕਾਂ ਨੂੰ ਜਾਣੂੰ ਕਰਵਾਇਆ ਗਿਆ ਕਿ ‘ਮਿਸ਼ਨ ਫ਼ਤਿਹ’ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ ਜੋ ਨੋਵਲ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਨੁਸ਼ਾਸਨ, ਸਹਿਯੋਗ ਅਤੇ ਦਇਆ ਦੇ ਦ੍ਰਿੜ ਸੰਕਲਪ ਵਜੋਂ ਉਭਰੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੇ ਇਸ ਮਿਸ਼ਨ ਰਾਹੀਂ ਲੋਕਾਂ ਦੇ ਸੁਰੱਖਿਆ ਪ੍ਰੋਟੋਕਾਲ, ਲਾਕਡਾਊਨ ਦੌਰਾਨ ਸੂਬਾ ਸਰਕਾਰ ਵਲੋਂ ਲਗਾਈਆ ਗਈਆਂ ਪਾਬੰਦੀਆਂ ਦੀ ਪਾਲਣਾ ਵਿੱਚ ਸਰਕਾਰ ਦਾ ਸਹਿਯੋਗ ਕਰਨਾ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ।  ਉਨ੍ਹਾਂ ਕਿਹਾ ਕਿ ‘ਮਿਸ਼ਨ ਫ਼ਤਿਹ’ ਸ੍ਰੀ ਭੁੱਲਰ ਨੇ ਕਿਹਾ ਕਿ ਰੈਜੀਡੈਂਟ ਭਲਾਈ ਸੰਸਥਾਵਾਂ ਅਤੇ ਐਨ.ਜੀ.ਓਜ਼ ਵਲੋਂ ਇਸ ਸੁਨੇਹੇ ਦਾ ਵੀ ਪ੍ਰਚਾਰ ਕੀਤਾ ਗਿਆ ਕਿ ਇਹ ਮਿਸ਼ਨ ਹਰ ਔਖੀ ਘੜੀ ਨੂੰ ਜਿੱਤ ਵਿੱਚ ਬਦਲਣ ਲਈ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ।

Previous articleਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਿਹ’ ਤਹਿਤ 101555 ਲੀਟਰ ਦੁੱਧ,680 ਕਿਲੋ ਪਨੀਰ, 11000 ਕਿਲੋ ਦਹੀਂ, 30000 ਲੀਟਰ ਲੱਸੀ ਅਤੇ 334 ਕਿਲੋ ਖੀਰ ਲੋਕਾਂ ਦੇ ਘਰਾਂ ਤੱਕ ਪਹੁੰਚਾਈ
Next articleਕਮਿਸ਼ਨਰੇਟ ਪੁਲਿਸ ਵਲੋਂ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ਵਾਲੇ 90 ਲੋਕਾਂ ਨੂੰ 1.80 ਲੱਖ ਜੁਰਮਾਨਾ, ਮਾਸਕ ਨਾ ਪਾਉਣ ਵਾਲੇ 9177 ਲੋਕਾਂ ਪਾਸੋਂ 39.34 ਲੱਖ ਜੁਰਮਾਨਾ ਵਸੂਲ