ਕੋਵਿਡ-19 ਦੇ ਮੱਦੇਨਜ਼ਰ ਮੰਡੀ ਬੋਰਡ ਵੱਲੋਂ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਸਾਰੇ ਜ਼ਿਲਿਆਂ ਵਾਸਤੇ ਵਿਸ਼ੇਸ਼ ਕੰਟਰੋਲ ਰੂਮ ਸਥਾਪਤ – ਲਾਲ ਸਿੰਘ

ਚੰਡੀਗੜ੍ਹ (ਸਮਾਜ ਵੀਕਲੀ)- ਸੂਬੇ ਵਿੱਚ 15 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਹਾੜੀ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਬੋਰਡ ਦੇ ਹੈੱਡਕੁਆਰਟਰ ਵਿਖੇ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਵਿੱਚ ਸਾਰੇ 22 ਜ਼ਿਲਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਹਨ ਤਾਂ ਕਿ ਕੋਵਿਡ-19 ਦੇ ਮੱਦੇਨਜ਼ਰ ਖਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਲਾਲ ਸਿੰਘ ਨੇ ਕਿਹਾ ਕਿ ਸਮਾਜਿਕ ਦੂਰੀ ਅਤੇ ਸਿਹਤ ਸੁਰੱਖਿਆ ਉਪਾਵਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ ਤਾਂ ਕਿ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਚੁੱਕੇ ਹਨ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਹਨ।

ਮੰਡੀ ਬੋਰਡ ਦੇ ਇਕ ਬੁਲਾਰੇ ਨੇ ਅੱਜ ਦੱਸਿਆ ਕਿ ਚੇਅਰਮੈਨ ਨੇ ਕਿਸਾਨਾਂ ਨੂੰ ਮੰਡੀ ਬੋਰਡ  ਦੀ  epmb ਮੋਬਾਈਲ ਐਪ’ ਡਾੳੂਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਵਿਧੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ। ਉਨਾਂ ਕਿਹਾ ਕਿ ਇਹ ਐਪ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜਿਸ ਨਾਲ ਕੋਵਿਡ-19 ਦੀ ਭਿਆਨਕ ਬਿਮਾਰੀ ਦੇ ਮੱਦੇਨਜ਼ਰ ਕਣਕ ਦੀ ਖਰੀਦ ਲਈ ਸਾਰੇ ਭਾਈਵਾਲਾਂ ਨੂੰ ਬਹੁਤ ਲਾਭ ਹੋਵੇਗਾ।

ਖਰੀਦ ਲਈ ਪ੍ਰਿਆ ਦਾ ਜ਼ਿਕਰ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਕਿਸਾਨਾਂ ਅਤੇ ਆੜਤੀਆਂ ਨੂੰ ਖਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਹਾਂ ਉਹ ਆਪੋ-ਆਪਣੇ ਜ਼ਿਲੇ ਦੇ ਕੰਟਰੋਲ ਰੂਮ ’ਤੇ ਰਾਬਤਾ ਕਾਇਮ ਕਰ ਸਕਦੇ ਹਨ।

(ਹਰਜਿੰਦਰ ਛਾਬੜਾ)ਪਤਰਕਾਰ 9592282333
Previous articleDefend freedom of expression and respect individuals to build Fraternity
Next articleਡਾ. ਅੰਬੇਦਕਰ ਦੇ ਸੁਪਨਿਆਂ ਦਾ ਭਾਰਤ