ਖ਼ੂਨ ਹੋਇਆ ਸਫ਼ੈਦ : ਨਸ਼ੇ ਦੇ ਆਦੀ ਪੁੱਤਰ ਨੇ ਸਿਰ ‘ਚ ਕਹੀ ਮਾਰ ਕੇ ਕੀਤਾ ਮਾਂ ਦਾ ਕਤਲ

ਨਿਹਾਲ ਸਿੰਘ ਵਾਲਾ : ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਪਿੰਡ ਹਿੰਮਤਪੁਰਾ ਵਿਖੇ ਨਸ਼ੇ ਦੇ ਆਦੀ ਪੁੱਤਰ ਵਲੋਂ ਆਪਣੀ ਮਾਂ ਦਾ ਸਿਰ ਵਿਚ ਕਹੀ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਪਤਾ ਲੱਗਾ ਹੈ।
ਜਾਣਕਾਰੀ ਅਨੁਸਾਰ ਸਤਵਿੰਦਰ ਸਿੰਘ ਸਪਨਾ ਪੁੱਤਰ ਭੋਲਾ ਸਿੰਘ ਜੋ ਨਸ਼ੇ ਦਾ ਆਦੀ ਸੀ, ਨੇ ਸ਼ੁੱਕਰਵਾਰ ਸਵੇਰੇ ਆਪਣੀ ਮਾਂ ਕਰਮਜੀਤ ਕੌਰ ਦੇ ਸਿਰ ‘ਚ ਕਹੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਬਾਅਦ ‘ਚ ਮੁਲਜ਼ਮ ਖ਼ੁਦ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਪੇਸ਼ ਹੋ ਗਿਆ। ਘਟਨਾ ਸਥਾਨ ‘ਤੇ ਪਹੁੰਚੇ ਡੀਐੱਸਪੀ ਮਨਜੀਤ ਸਿੰਘ ਤੇ ਥਾਣਾ ਮੁੱਖੀ ਜਸਵੰਤ ਸਿੰਘ ਨੇ ਲਾਸ਼ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Previous articleUNHRC ‘ਚ ਭਾਰਤ ਨੂੰ ਵੱਡੀ ਸਫਲਤਾ, ਕਸ਼ਮੀਰ ਮਾਮਲੇ ‘ਤੇ ਪਾਕਿ ਨੂੰ ਨਹੀਂ ਮਿਲੀ ਜ਼ਰੂਰੀ ਹਮਾਇਤ
Next articleNot selling WhatsApp or Instagram: Mark Zuckerberg