ਗਾਖਲ ਭਰਾਵਾਂ ਵੱਲੋਂ ਦਰਬਾਰ ਸਾਹਿਬ ਲਈ ਵੱਡੀ ਸੇਵਾ

ਜਲੰਧਰ (ਸਮਾਜਵੀਕਲੀ) ਜਲੰਧਰ ਨੇੜਲੇ ਪਿੰਡ ਗਾਖਲ ਦੇ ਜੰਮਪਲ ਤੇ ਅਮਰੀਕਾ ਰਹਿੰਦੇ ਉੱਘੇ ਖੇਡ ਪ੍ਰੋਮੋਟਰ ਤੇ ਸਮਾਜ ਸੇਵੀ ਗਾਖਲ ਭਰਾਵਾਂ ਵਲੋਂ ਕੋਰੋਨਾ ਵਾਇਰਸ ਕਾਰਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸੰਗਤ ਦੇ ਘਟਣ ਕਾਰਨ ਲੰਗਰ ਲਈ ûੜ ਨੂੰ ਦੂਰ ਕਰਨ ਲਈ ਵੱਡੀ ਪਹਿਲਕਦਮੀ ਕਰਦਿਆਂ 500 ਕਇੰਟਲ ਕਣਕ ਭੇਜੀ ਜਾ ਰਹੀ ਹੈ |ਸ੍ਰੀ ਅਮੋਲਕ ਸਿੰਘ ਗਾਖਲ, ਇਕਬਾਲ ਸਿੰਘ ਗਾਖਲ ਤੇ ਪਲਵਿੰਦਰ ਸਿੰਘ ਗਾਖਲ ਨੇ ਅਮਰੀਕਾ ਤੋਂ ਇਹ ਸੇਵਾ ਲੈਂਦਿਆਂ ਕਿਹਾ ਕਿ ਉਹ ਹਮੇਸ਼ਾ ਗੁਰੂ ਘਰ ਨੂੰ ਸਮਰਪਿਤ ਹਨ | ਸ੍ਰੀ ਅਮੋਲਕ ਸਿੰਘ ਗਾਖਲ ਨੇ ਹੋਰ ਪ੍ਰਵਾਸੀ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦਰਬਾਰ ਸਾਹਿਬ ਦੀ ਲੰਗਰ ਦੀ ਸੇਵਾ ਲਈ ਦਿਲ ਖੋਲ੍ਹ ਕੇ ਮਦਦ ਕਰਨ |

ਇਸ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਨੂੰ ਵੇਖਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਗੁਰੂ ਘਰਾਂ ਦੇ ਲੰਗਰਾਂ ਲਈ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੱਡੀ ਪੱਧਰ ’ਤੇ ਯੋਗਦਾਨ ਪਾ ਰਹੇ ਹਨ। ਇਸੇ ਤਹਿਤ ਹੀ ਅੱਜ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਨੇ ਆਪਣੀ ਮਾਤਾ ਹਰਭਜਨ ਕੌਰ ਵੱਲੋਂ 31 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਸੌਂਪਿਆ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਇਮਾਰਤੀ ਵਿਭਾਗ ਦੇ ਸਮੂਹ ਮੁਲਾਜ਼ਮਾਂ ਨੇ ਵੀ 60 ਹਜ਼ਾਰ ਰੁਪਏ ਸ੍ਰੀ ਦਰਬਾਰ ਸਾਹਿਬ ਦੇ ਲੰਗਰਾਂ ਲਈ ਭੇਟ ਕੀਤੇ ਹਨ। ਕਿ ਇਸ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜਮਾਂ ਨੇ ਆਪਣੀ ਇੱਕ ਦਿਨ ਦੀ ਤਨਖਾਹ ਦੀ ਪੇਸ਼ਕਸ਼ ਕੀਤੀ ਸੀ, ਪਰੰਤੂ ਇਸ ਨੂੰ ਮੁਲਾਜਮਾਂ ਦੀ ਮਰਜ਼ੀ ’ਤੇ ਛੱਡ ਦਿੱਤਾ ਗਿਆ ਸੀ। ਇਸੇ ਦੇ ਚੱਲਦਿਆਂ ਹੁਣ ਸ਼੍ਰੋਮਣੀ ਕਮੇਟੀ ਮੁਲਾਜ਼ਮ ਨਿੱਜੀ ਤੌਰ ’ਤੇ ਸੇਵਾ ਲਈ ਅੱਗੇ ਆ ਰਹੇ ਹਨ।

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਸਮੇਂ ਮਨੁੱਖਤਾ ਦੀ ਸੇਵਾ ਇੱਕ ਵੱਡਾ ਕਾਰਜ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਨਿੱਜੀ ਤੌਰ ’ਤੇ 25 ਹਜ਼ਾਰ ਰੁਪਏ ਭੇਟ ਕੀਤੇ ਹਨ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਨੂੰ ਇਸ ਰਾਸ਼ੀ ਦਾ ਚੈੱਕ ਸੌਂਪਿਆ ਅਤੇ ਸਮੂਹ ਸੰਗਤ ਨੂੰ ਲੰਗਰ ਸੇਵਾ ਲਈ ਆਪੋ ਆਪਣੀ ਸਮਰੱਥਾ ਅਨੁਸਾਰ ਮਾਇਆ ਤੇ ਰਸਦਾਂ ਭੇਜਣ ਦੀ ਅਪੀਲ ਕੀਤੀ। ਇਸ ਦੌਰਾਨ ਭਾਈ ਮਨਜੀਤ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਵੱਲੋਂ ਗੁਰੂ ਬਖਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਕੀਤਾ

ਹਰਜਿੰਦਰ ਛਾਬੜਾ-ਪਤਰਕਾਰ 9592282333

Previous articleਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਚੰਡੀਗੜ੍ਹ ਪੁਲਿਸ ਵੱਲੋਂ ਬਦਸਲੂਕੀ – ਪੱਤਰਕਾਰ ਭਾਈਚਾਰੇ ਚ ਰੋਸ, ਕਾਰਵਾਈ ਦੀ ਕੀਤੀ ਮੰਗ
Next articleਇੰਗਲੈਂਡ ਦੀਆਂ 21 ਲੈਬ ਬਣਾ ਰਹੀਆਂ ਕੋਰੋਨਾ ਸੰਜੀਵਨੀ ਬੂਟੀ – ਕਰੋਨਾ ਟੀਕਾ ਬਣਾਉਣ ਵਿੱਚ ਇਸ ਮਹੀਨੇ ਮਿਲ ਸਕਦੀ ਹੈ ਸਫਲਤਾ