ਗੁਰੂਦਵਾਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਏ ਗਿੱਪੀ ਗਰੇਵਾਲ, ਕੀਤੀ ਸੇਵਾ

ਗੁਰੂਦਵਾਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਏ ਗਿੱਪੀ ਗਰੇਵਾਲ ਕੀਤੀ ਸੇਵਾ ‘ ਪੰਜਾਬੀ ਫਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਇੱਕ ਸੰਧੂ ਹੁੰਦਾ ਸੀ’ ਨੂੰ ਲੈ ਕੇ ਕਾਫੀ ਸੁਰਖੀਆਂ ‘ਚ ਹਨ। ਇਸ ਫਿਲਮ ਦੀ ਰਿਲੀਜ਼ਿੰਗ ਤੋਂ ਪਹਿਲਾਂ ਗਿੱਪੀ ਗਰੇਵਾਲ ਨਨਕਾਣਾ ਸਾਹਿਬ ਵਿਖੇ ਪਹੁੰਚੇ, ਜਿਥੇ ਉਨ੍ਹਾਂ ਨੇ ਮੱਥਾ ਟੇਕਿਆ ਸੇਵਾ ਕੀਤੀ ਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕੀਤੀਆਂ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਤੇ ਚਵਰ ਸਾਹਿਬ ਝੁਲਾਇਆ।ਪੰਜਾਬ ਦੇ ਮਸ਼ਹੂਰ ਗਾਇਕ ਅਤੇ ਮਸ਼ਹੂਰ ਅਦਾਕਾਰ ਗਿੱਪੀ ਗਰੇਵਾਲ ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਨਨਕਾਣਾ ਸਾਹਿਬ ਪਹੁੰਚੇ।

ਇਸ ਮੌਕੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ‘ਤੇ ਬਣੇ ਗੁਰਦੁਆਰਾ ਨਨਕਾਣਾ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੂਦਵਾਰਾ ਸਾਹਿਬ ਦੀਆਂ ਖੁਸ਼ੀਆਂ ਹਾਸਿਲ ਕੀਤੀਆਂ।ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਸੱਥਾ ਟੇਕਿਆ। ਤੁਹਾਨੂੰ ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਪੁੱਤਰ ਨੇ ਜਨਮ ਲਿਆ ਸੀ।

ਫ਼ਿਲਮ ‘ਚ ਗਿੱਪੀ ਗਰੇਵਾਲ, ਨੇਹਾ ਸ਼ਰਮਾ, ਬੱਬਲ ਰਾਏ, ਰੋਸ਼ਨ ਪ੍ਰਿੰਸ ਅਤੇ ਪਵਨ ਮਲਹੋਤਰਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਫ਼ਿਲਮ ਦੇ ਸਾਰੇ ਐਕਸ਼ਨ ਸੀਨਾਂ ਨੂੰ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਿਆਮ ਕੋਸ਼ਲ ਨੇ ਨਿਰਦੇਸ਼ਿਤ ਕੀਤਾ ਹੈ।ਫ਼ਿਲਮ ਦਾ ਵਿਸ਼ਵ ਵਿਤਰਣ ਮੁਨੀਸ਼ ਸਾਹਨੀ ਦੇ ਓਮਜੀ ਗਰੁੱਪ ਦੁਆਰਾ ਕੀਤਾ ਜਾਵੇਗਾ ਫ਼ਿਲਮ ‘ਇੱਕ ਸੰਧੂ ਹੁੰਦਾ ਸੀ’ 28 ਫਰਵਰੀ ਨੂੰ ਰਿਲੀਜ਼ ਹੋਵੇਗੀ।ਦੱਸ ਦਈਏ ਕਿ ਗਿੱਪੀ ਦਾ ਜਨਮ 2 ਜਨਵਰੀ 1982 ਨੂੰ ਕੂਮ ਕਲਾਂ, ਲੁਧਿਆਣਾ ਵਿਖੇ ਹੋਇਆ ਸੀ। ਗਿੱਪੀ ਗਰੇਵਾਲ ਇਕ  ਪੰਜਾਬੀ ਗਾਇਕ ਅਤੇ ਅਭਿਨੇਤਾ ਹਨ। ਗਿੱਪੀ ਗਰੇਵਾਲ ਦਾ ਨਾਂ ਉਨ੍ਹਾਂ ਪੰਜਾਬੀ ਗਾਇਕਾਂ ‘ਚ ਲਿਆ ਜਾਂਦਾ ਹੈ, ਜਿਨ੍ਹਾਂ ਨੇ ਆਪਣੇ ਬਲਬੁਤੇ ‘ਤੇ ਗਾਇਕੀ ਦੇ ਨਾਲ-ਨਾਲ ਐਕਟਿੰਗ ਦੇ ਖੇਤਰ ‘ਚ ਵੀ ਇਕ ਵੱਖਰਾ ਹੀ ਮੁਕਾਮ ਹਾਸਲ ਕਰ ਚੁੱਕੇ ਹਨ।

ਹਰਜਿੰਦਰ ਛਾਬੜਾ – ਪਤਰਕਾਰ 9592282333

Previous articleਭਾਰਤੀ ਮਜਦੂਰ ਸਭਾ ਗ੍ਰੇਟ ਬ੍ਰਿਟੇਨ ਅਤੇ ਸ਼ਹੀਦ ਊਧਮ ਸਿੰਘ ਵੈਲਫੇਅਰ ਟਰੱਸਟ ਵੱਲੋਂ ਬਿਆਨ
Next articleਪੰਜਾਬ ਨੈਸ਼ਨਲ ਬੈਂਕ ਸ਼ਾਮਚੁਰਾਸੀ ‘ਚ ਕਿਸਾਨ ਗੋਸ਼ਟੀ ਦਾ ਆਯੋਜਨ