ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਰਮਿਆਨ ਰੱਖੜੀ ਪ੍ਰਤੀਯੋਗਤਾ

ਕੈਪਸ਼ਨ : ਆਨਲਾਈਨ ਰੱਖੜੀ ਪ੍ਰਤੀਯੋਗਤਾ 'ਚ ਹਿੱਸਾ ਲੈਂਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀ ।

ਕਪੂਰਥਲਾ,4 ਅਗਸਤ(ਕੌੜਾ)(ਸਮਾਜ ਵੀਕਲੀ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਰਮਿਆਨ ਆਨਲਾਈਨ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਸੁੰਦਰ ਰੱਖੜੀਆਂ ਤਿਆਰ ਕੀਤੀਆਂ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜ. ਹਰਨਿਆਮਤ ਕੌਰ ਡਾਇਰੈਕਟਰ, ਇੰਜ. ਨਿਮਰਤਾ ਕੌਰ ਐਡਮਨਿਸਟ੍ਰੇਟਰ ਅਤੇ ਪਿ੍ੰਸੀਪਲ ਵਿਨੋਦ ਖਜੂਰੀਆ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜਾਈ ਕੀਤੀ ।

Previous articleਦਿਹਾੜੀਦਾਰ ਮਜ਼ਦੂਰ ਦੀ ਧੀ ਨੇ ਬਾਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਵਿਚੋਂ 96.88 ਫ਼ੀਸਦੀ ਅੰਕ ਹਾਸਲ ਕੀਤੇ
Next articleRijiju urges states to identify infra for KISCE