ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਕ੍ਰਿਸਮਿਸ ਦਿਹਾੜਾ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕ੍ਰਿਸਮਿਸ ਦਿਹਾੜੇ ਸਬੰਧੀ ਆਯੋਜਿਤ ਸਮਾਗਮ ਦੀ ਝਲਕ ।
ਹੁਸੈਨਪੁਰ (ਸਮਾਜ ਵੀਕਲੀ) (ਕੌੜਾ )-  ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਕ੍ਰਿਸਮਿਸ ਦਿਹਾੜੇ ਸਬੰਧੀ ਆਨਲਾਈਨ ਸਮਾਗਮ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚਜੂਨੀਅਰ ਵਿੰਗ ਦੇ ਵਿਦਿਆਰਥੀਆਂ ਵੱਡੀ ਗਿਣਤੀ ਵਿਚ ਹਿੱਸਾ ਲਿਆ । ਇਸ ਦੌਰਾਨ ਵਿਦਿਆਰਥੀਆਂ ਕ੍ਰਿਸਮਿਸ ਦੇ ਦਿਹਾੜੇ ਨਾਲ ਸਬੰਧਤ ਕਾਰਡ ਤੇ ਪੋਸਟਰ ਤਿਆਰ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ । ਕੁਝ ਵਿਦਿਆਰਥੀਆਂ ਕਵਿਤਾਵਾਂ ਤੇ ਗੀਤਾਂ ਰਾਹੀਂ ਆਪਣੀ ਗੱਲ ਕਹੀ । ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਹਰਨਿਆਮਤ ਕੌਰ ਡਾਇਰੈਕਟਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਨੇ ਸਮੂਹ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕ੍ਰਿਸਮਿਸ ਦੇ ਦਿਹਾੜੇ ਤੇ ਆਉਣ ਵਾਲੇ ਨਵੇਂ ਵਰ੍ਹੇ ਦੀ ਵਧਾਈ ਦਿੱਤੀ । ਇਸ ਦੌਰਾਨ ਬੀਬੀ ਗੁਰਪ੍ਰੀਤ ਕੌਰ ਨੇ ਕਾਮਨਾ ਕੀਤੀ ਕਿ ਆਉਣ ਵਾਲਾ ਨਵਾਂ ਸਾਲ ਸਮੁੱਚੇ ਵਿਸ਼ਵ ਲਈ ਖੁਸੀਆਂ ਖੇੜੇ ਲੈ ਕੇ ਆਵੇ । ਇਸ ਮੌਕੇ ਵਾਇਸ ਪ੍ਰਿੰਸੀਪਲ ਰੇਨੂੰ ਅਰੋੜਾ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਪਰਮਿੰਦਰ ਕੌਰ, ਲਵਿਤਾ ਆਦਿ ਸਟਾਫ ਮੈਂਬਰ ਹਾਜਰ ਸਨ ।
Previous articleਪਿਛਲੇ ਮਹੀਨੇ ਦਾ ਲੇਖਾ ਜੋਖਾ
Next articleਸ਼ਹੀਦ ਊਧਮ ਸਿੰਘ ਦਾ 121ਵਾ ਜਨਮ ਦਿਵਸ ਮਨਾਇਆ