ਚੀਨੀ ਫੌਜੀਆਂ ਨਾਲ ਝੜਪ ’ਚ ਮਾਨਸਾ ਦਾ ਗੁਰਤੇਜ ਸਿੰਘ ਤੇ ਤੋਲਾਵਾਲ ਦਾ ਗੁਰਵਿੰਦਰ ਸਿੰਘ ਸ਼ਹੀਦ

ਚੀਮਾ ਮੰਡੀ (ਸਮਾਜਵੀਕਲੀ) :  ਲੱਦਾਖ ਦੀ ਗਲਵਾਨ ਵਾਦੀ ਵਿੱਚ ਚੀਨ ਦੇ ਫੌਜੀਆਂ ਨਾਲ ਝੜਪ ਵਿੱਚ ਮਾਨਸਾ ਜ਼ਿਲ੍ਹੇ ਦੇ ਥਾਣਾ ਬੋਹਾ ਦੇ ਪਿੰਡ ਬੀਰੇਵਾਲਾ ਡੋਗਰਾ ਦੇ 21 ਸਾਲ ਦਾ ਗੁਰਤੇਜ ਸਿੰਘ ਪੁੱਤਰ ਵਿਰਸਾ ਸਿੰਘ ਅਤੇ ਚੀਮਾ ਮੰਡੀ ਨੇੜਲੇ ਪਿੰਡ ਤੋਲਾਵਾਲ ਦੇ ਗੁਰਵਿੰਦਰ ਸਿੰਘ ਸ਼ਹੀਦ ਹੋ ਗਏ। ਗੁਰਤੇਜ ਸਿੰਘ ਉਹ ਤਿੰਨ ਭਰਾਵਾਂ ’ਚੋਂ ਸਭ ਤੋਂ ਛੋਟਾ ਸੀ।

ਅੱਜ ਸਵੇਰ ਜਿਉਂ ਹੀ ਭਾਰਤੀ ਫੋਜ ਵੱਲੋਂ ਉਸ ਦੇ ਪਰਿਵਾਰ ਨੂੰ ਸ਼ਹੀਦ ਹੋਣ ਦੀ ਸੂਚਨਾ ਫੋਨ ਰਾਹੀਂ ਦਿੱਤੀ ਗਈ ਤਾਂ ਸਾਰੇ ਖੇਤਰ ਵਿਚ ਸੋਗ ਦੀ ਲਹਿਰ ਪੈਦਾ ਹੋ ਗਈ। ਉਸ ਦੀ ਦੇਹ ਪਿੰਡ ਕਦੋਂ ਪਹੁੰਚੇਗੀ। ਇਸ ਬਾਰੇ ਅਜੇ ਕੁਝ ਵੀ ਸਪਸ਼ਟ ਨਹੀਂ ਹੋਇਆ ਫਿਰ ਵੀ ਅਨੁਮਾਨ ਲਾਇਆ ਜਾ ਰਿਹਾ ਹੈ ਕਿ ਜੇ ਮੌਸਮ ਠੀਕ ਰਿਹਾ ਥਾਂ ਕੱਲ੍ਹ ਸ਼ਾਮ ਤੱਕ ਉਸ ਦੀ ਦੇਹ ਪਿੰਡ ਪਹੁੰਚ ਜਾਵੇਗੀ।

ਗੁਰਤੇਜ ਸਿੰਘ( 21) ਦੋ ਸਾਲ ਪਹਿਲਾਂ ਹੀ ਸਿੱਖ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਉਨ੍ਹਾ ਦੇ ਪਿਤਾ ਢਾਈ ਏਕੜ ਜ਼ਮੀਨ ਦੇ ਕਰੀਬ ਜ਼ਮੀਨ ਦਾ ਹੀ ਮਾਲਕ ਹੈ। ਉਸ ਦੀ ਸ਼ਹਾਦਤ ਤੋਂ ਦੋ ਦਿਨ ਪਹਿਲਾਂ ਹੀ ਉਸ ਦੇ ਵੱਡੇ ਭਰਾ ਦਾ ਵਿਆਹ ਹੋਇਆ ਹੈ। ਉਸ ਦਾ ਪਰਿਵਾਰ ਅਜੇ ਇਸ ਵਿਆਹ ਦੀਆਂ ਖੁਸ਼ੀਆਂ ਮਣਾ ਰਿਹਾ ਸੀ ਕਿ ਉਸ ਦੀ ਮੌਤ ਦੀ ਖ਼ਬਰ ਸੁਣ ਕੇ ਘਰ ਵਿਚ ਮਾਤਮ ਪਸਰ ਗਿਆ। ਉਸ ਨੇ ਵੀ ਆਪਣੇ ਭਰਾ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਛੁੱਟੀ ਅਪਲਾਈ ਕੀਤੀ ਸੀ ਪਰ ਸਰਹੱਦ ’ਤੇ ਤਣਾਅ ਕਾਰਨ ਉਸ ਦੀ ਛੁੱਟੀ ਨਾ-ਮਨਜੂਰ ਕਰ ਦਿੱਤੀ ਗਈ।

ਚੀਮਾ ਮੰਡੀ:ਚੀਮਾ ਮੰਡੀ ਨੇੜਲੇ ਪਿੰਡ ਤੋਲਾਵਾਲ ਦਾ ਜਵਾਨ ਗੁਰਵਿੰਦਰ ਸਿੰਘ ਚੀਨੀ ਫੌਜੀਆਂ ਨਾਲ ਝੜਪ ਦੌਰਾਨ ਸ਼ਹੀਦ ਹੋ ਗਿਆ। ਇਸ ਦੀ ਸੂਚਨਾ ਅੱਜ ਸਵੇਰ ਉਸ ਦੇ ਪਰਿਵਾਰ ਨੂੰ ਫੌਜੀ ਦੇ ਅਧਿਕਾਰੀਆਂ ਵਲੋਂ ਦਿੱਤੀ ਗਈ। ਇਸ ਦੇ ਨਾਲ ਹੀ ਪਿੰਡ ਵਿੱਚ ਸੋਗ ਫੈਲ ਗਿਆ। ਪਿੰਡ ਦੇ ਕਿਸਾਨ ਲਾਭ ਸਿੰਘ ਦਾ ਇਹ 22 ਸਾਲਾਂ ਨੌਜਵਾਨ ਪੁੱਤਰ ਦੋ ਸਾਲ ਪਹਿਲਾਂ ਭਾਰਤੀ ਫੌਜ ਵਿੱਚ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।

Previous articleਸਿੱਖ ਧਰਮ ਦੀ ਮਹਾਨ ਪਰੰਪਰਾ “ਲੰਗਰ”
Next articleਭਾਰਤ ਕਿਸੇ ਗਲਤਫ਼ਹਿਮੀ ਵਿੱਚ ਨਾ ਰਹੇ: ਚੀਨ