ਜਗਰਾਉਂ ਦਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਲੇਹ ’ਚ ਸ਼ਹੀਦ

ਜਗਰਾਉਂ (ਸਮਾਜ ਵੀਕਲੀ) : ਇੱਥੋਂ ਦੇ ਗਾਂਧੀ ਮੁਹੱਲੇ ਦਾ ਵਸਨੀਕ ਅਤੇ 22ਵੀਂ ਪੰਜਾਬ ਰੈਜੀਮੈਂਟ ਵਿੱਚ ਕੰਟਰੇਲ ਰੇਖਾ ਨੇੜੇ ਬਟਾਲਿਕ ਸੈਕਟਰ (ਲੇਹ) ਵਿੱਚ ਡਿਊਟੀ ਨਿਭਾ ਰਿਹਾ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਡਿਊਟੀ ਦੌਰਾਨ ਪਹਾੜੀ ਤੋਂ ਪੈਰ ਤਿਲਕਣ ਕਾਰਨ ਸ਼ਹੀਦ ਹੋ ਗਿਆ। ਪਰਵਿੰਦਰ ਸਿੰਘ ਦੀ ਦੇਹ ਭਲਕੇ ਜਗਰਾਉਂ ਪੁੱਜਣ ’ਤੇ ਰਾਏਕੋਟ ਰੋਡ ’ਤੇ ਸਥਿਤ ਸਰਕਾਰੀ ਸਾਇੰਸ ਕਾਲਜ ਨੇੜਲੇ ਸ਼ਮਸ਼ਾਨਘਾਟ ਵਿੱਚ ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ।

ਸ਼ਹੀਦ ਪਰਵਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੇ 11 ਅਤੇ 13 ਸਾਲ ਦੀ ਉਮਰ ਦੇ ਦੋ ਪੁੱਤਰ  ਛੱਡ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਉਪ ਨੇਤਾ ਤੇ ਹਲਕਾ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅੱਜ ਸ਼ਹੀਦ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਂਗ ਕੇਂਦਰ ਸਰਕਾਰ ਵੀ ਸ਼ਹੀਦ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਵੇ।

Previous articleਦਸ ਹੋਰ ਕਿਸਾਨਾਂ ਨੂੰ ਜ਼ਮਾਨਤ ਮਿਲੀ
Next articleਕੌਮਾਂਤਰੀ ਉਡਾਣਾਂ ’ਤੇ ਪਾਬੰਦੀ 31 ਮਾਰਚ ਤੱਕ ਵਧਾਈ