ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ

ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿੱਚ ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ। ਮਾਇਆਵਤੀ ਦਾ ਇਹ ਬਿਆਨ ਮੁਜ਼ੱਫਰਨਗਰ ਦੇ ਇੱਕ ਮੌਲਵੀ ਵੱਲੋਂ ਜਬਰੀ ਜੈ ਸ੍ਰੀ ਰਾਮ ਦੇ ਨਾਅਰੇ ਲਵਾਉਣ ਲਈ ਮਜਬੂਰ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਏ ਜਾਣ ਤੋਂ ਬਾਅਦ ਆਇਆ ਹੈ। ਪੁਲੀਸ ਵੱਲੋਂ ਇਸ ਮਾਮਲੇ ’ਚ 12 ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਸਣੇ ਹੋਰ ਸੂਬਿਆਂ ਵਿੱਚ ਧਾਰਮਿਕ ਨਾਅਰੇ ਲਵਾਉਣ ਅਤੇ ਅੱਤਿਆਚਾਰ ਕਰਨ ਨੂੰ ਗਲਤ ਪਿਰਤ ਕਰਾਰ ਦਿੰਦਿਆਂ ਕਿਹਾ ਕਿ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਪਣੀ ਪੋਸਟ ’ਚ ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਮਸਲਾ ਗੰਭੀਰਤਾ ਨਾਲ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਹਰ ਪਾਸੇ ਭਾਈਚਾਰਾ ਅਤੇ ਇਕਸੁਰਤਾ ਬਣੀ ਰਹੇ ਅਤੇ ਇਸ ਨਾਲ ਵਿਕਾਸ ਪ੍ਰਭਾਵਿਤ ਨਾ ਹੋੋਵੇ।

Previous articleਤਕਨੀਕੀ ਖ਼ਰਾਬੀ: ਚੰਦਰਯਾਨ-2 ਮਿਸ਼ਨ ਟਲਿਆ
Next articleਇਮਰਾਨ ਕਸ਼ਮੀਰ ਮੁੱਦਾ ਟਰੰਪ ਕੋਲ ਉਠਾਉਣਗੇ