ਜੰਮੂ ਕਸ਼ਮੀਰ ਦੇ ਰਾਜ ਦਰਜੇ ਦੀ ਬਹਾਲੀ ਲਈ ਸਾਰਿਆਂ ਨਾਲ ਮਿਲ ਕੇ ਕੰਮ ਕਰਾਂਗੇ: ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਜੰਮੂ ਕਸ਼ਮੀਰ ਨੂੰ ਜਲਦੀ ਰਾਜ ਦੇ ਦਰਜੇ ਦੀ ਬਹਾਲੀ ਲਈ ਮੌਕਾ ਪੈਦਾ ਕਰਨ ਲਈ ਉਨ੍ਹਾਂ ਦੀ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਲੋਕਾਂ ਦੀ ਭਾਗੀਦਾਰੀ ਲਈ ਮਿਲ ਕੇ ਕੰਮ ਕਰੇਗੀ। ਉਨ੍ਹਾਂ ਇਹ ਪ੍ਰਗਟਾਵਾ ਅੱਜ ਜੰਮੂ ਕਸ਼ਮੀਰ ਅਪਨੀ ਪਾਰਟੀ ਦੇ ਵਫ਼ਦ ਨਾਲ ਮੁਲਾਕਾਤ ਬਾਅਦ ਕੀਤਾ। ਨਵੀਂ ਬਣੀ ਜੰਮੂ ਕਸ਼ਮੀਰ ਅਪਨੀ ਪਾਰਟੀ ਦੇ ਵਫਦ ਨੇ ਪ੍ਰਧਾਨ ਅਲਤਾਫ਼ ਬੁਖਾਰੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਵਫਦ ਨਾਲ ਮੁਲਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਵਿੱਚ ਦਿੱਤੇ ਆਪਣੇ ਬਿਆਨ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਆਸ ਨਾਲ ਕਿ ਜੰਮੂ ਕਸ਼ਮੀਰ ਨੂੰ ਰਾਜ ਦਾ ਦਰਜਾ ਜਲਦੀ ਮਿਲ ਸਕੇ, ਸੂਬੇ ਦੇ ਲੋਕਾਂ ਦੇ ਸਾਰੇ ਵਰਗਾਂ ਨਾਲ ਮਿਲ ਕੇ ਕੰਮ ਕਰੇਗੀ। ਵਫਦ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਮੰਤਰੀ ਨੇ ਜੰਮੂ ਕਸ਼ਮੀਰ ਦੀ ਪੁਨਰ-ਸੁਰਜੀਤੀ ਲਈ ਲੋਕਾਂ ਦੀ ਸ਼ਮੂਲੀਅਤ ‘ਜਨਭਾਗੀਦਾਰੀ’ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਅਜਿਹੇ ਪ੍ਰਸ਼ਾਸਨ ਦੀ ਲੋੜ ਹੈ, ਜੋ ਲੋਕਾਂ ਨੂੰ ਆਵਾਜ਼ ਦੇ ਸਕੇ। ਉਨ੍ਹਾਂ ਮੰਨਿਆ ਕਿ ਖਿੱਤੇ ਵਿੱਚ ਰਾਜਸੀ ਏਕਤਾ ਨਾਲ ਹੀ ਜਮਹੂਰੀਅਤ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

Previous articleਰਾਜਸਥਾਨ, ਹਿਮਾਚਲ ਤੇ ਗੋਆ ’ਚ ਜਨਤਕ ਅਦਾਰੇ ਬੰਦ
Next articleਬਰਖਾਸਤ ਡੀਐੱਸਪੀ ਦਵਿੰਦਰ ਸਿੰਘ ਨੂੰ ਦਿੱਲੀ ਲਿਆਂਦਾ