ਟਿਕਟ ਨਾ ਮਿਲਣ ਕਾਰਨ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਗੋਲਡੀ ਨੇ ਦਿੱਤਾ ਅਸਤੀਫ਼ਾ

ਫਾਜ਼ਿਲਕਾ : ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ‘ਚ 21 ਅਕਤੂਬਰ ਨੂੰ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਆਲ ਇੰਡੀਆ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੋਮਵਾਰ ਨੂੰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਲਾਲਾਬਾਦ ਤੋਂ ਲੋਕਲ ਉਮੀਦਵਾਰ ਨੂੰ ਟਿਕਟ ਨਾ ਮਿਲਣ ਤੋਂ ਨਾਰਾਜ਼ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਨੇ ਸੋਨੀਆ ਗਾਂਧੀ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ। ਸੋਮਵਾਰ ਨੂੰ ਜਾਰੀ ਹੋਈ ਉਮੀਦਵਾਰਾਂ ਦੀ ਲਿਸਟ ‘ਚ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਰਮਿੰਦਰ ਆਵਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਜਲਾਲਾਬਾਦ ਹਲਕੇ ਤੋਂ ਟਿਕਟ ਲੈਣ ਦੇ ਇੱਛੁਕ ਲੋਕਲ ਆਗੂਆਂ ਦੇ ਹੱਥ ਨਿਰਾਸ਼ਾ ਲੱਗੀ ਹੈ।

Previous articleTrump says “a lot” could be achieved before 3rd US-N.Korea summit
Next articleIran dismisses British PM’s claims over Saudi Aramco attacks