ਡਿਪਟੀ ਕਮਿਸ਼ਨਰ ਵਲੋਂ ਸੂਬਾ ਸਰਕਾਰ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਜਲੰਧਰ ਨਕੋਦਰ (ਹਰਜਿੰਦਰ ਛਾਬੜਾ)  (ਸਮਾਜ ਵੀਕਲੀ) :  ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ ਗਿਆ।  ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਪੰਜਾਬ ਸ਼ਹਿਰੀ ਅਰਬਨ ਵਾਤਾਵਰਣ ਸੁਧਾਰ ਪ੍ਰੋਗਰਾਮ, ਸਮਾਰਟ ਵਿਲੇਜ ਮੁਹਿੰਮ, ਰੈਵਿਨਿਊ ਕੋਰਟ ਮੇਨੈਜਮੈਂਟ ਸਿਸਟਮ, ਹੜ੍ਹ ਸੁਰੱਖਿਆ ਪ੍ਰਬੰਧਾਂ ਅਤੇ ਹੋਰਨਾਂ ਦਾ ਜਾਇਜ਼ਾ ਲੈਂਦਿਆਂ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਲਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਸ੍ਰੀ ਥੋਰੀ ਨੇ ਹਦਾਇਤਾਂ ਕੀਤੀਆਂ ਕਿ ਸਾਰੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਾਸੋਂ ਹੋਰ ਫੰਡਾਂ ਦੀ ਜਲਦੀ ਪ੍ਰਾਪਤੀ ਲਈ ਪ੍ਰੋਜੈਕਟਾਂ ਸਬੰਧੀ ਰਿਪੋਰਟ ਭੇਜਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਪ੍ਰੋਗਰਾਮਾਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇਗਾ।

ਸ੍ਰੀ ਥੋਰੀ ਨੇ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਸ਼ਹਿਰੀ ਤੇ ਪੇਂਡੂ ਖੇਤਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਜੈ ਇੰਦਰ ਸਿੰਘ, ਸੰਜੀਵ ਕੁਮਾਰ ਸ਼ਰਮਾ, ਜਾਇੰਟ ਕਮਿਸ਼ਨਰ ਇਨਾਇਤ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਇਕਬਾਲਜੀਤ ਸਿੰਘ , ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

Previous articleWHO expects long-term response efforts against COVID-19
Next articleIran reports 2,548 new coronavirus cases, 306,752 in total