ਡੇਰਾ ਆਲੋਵਾਲ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਹੀਦੀ ਦਿਹਾੜਾ ਮਨਾਇਆ ਗਿਆ

ਫਿਲੌਰ, 22 ਜੂਨ (ਇੰਦਰਜੀਤ ਚੰਦੜ੍ਹ) – ਗੁਰਦੁਆਰਾ ਸਿੰਘਾਂ ਸਹੀਦਾ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਨੰਗਲ ਬੇਟ ਆਲੋਵਾਲ ਵਿਖੇ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਹਾਨ ਸਹੀਦੀ ਪੂਰਵ ਨੂੰ ਸਮਰਪਿਤ ਸੰਤ ਸਮਾਗਮ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਰਵਾਇਆ ਗਿਆ। ਇਸ ਮੌਕੇ 19 ਸ੍ਰੀ ਅਖੰਡ ਪਾਠਾ ਦੀ ਲੜੀ ਦੇ ਭੋਗ ਉਪਰੰਤ ਸਰਭੱਤ ਦੇ ਭਲੇ ਲਈ ਅਰਦਾਸ ਕਰਦਿਆ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਿਸਾਨੀ ਕੁਰਬਾਨੀ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ।

ਇਸ ਮੌਕੇ ਬਾਬਾ ਸ਼ਮਸ਼ੇਰ ਸਿੰਘ ਜਗੇੜੇ ਵਾਲਿਆਂ ਨੇ ਉਚੇਚੇ ਤੋਰ ਤੇ ਸ਼ਿਰਕਤ ਕਰਦਿਆਂ ਗੁਰੂ ਚਰਨਾ ਵਿਚ ਹਾਜਰੀ ਲਗਵਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀ ਅਤੇ ਰਾਗੀ ਜਥਿਆਂ ਨੇ ਸੰਗਤਾਂ ਨੂੰ ਰਸ-ਭਿੰਨੇ ਕੀਰਤਨ ਨਾਲ ਨਿਹਾਲ ਕੀਤਾ। ਸਮਾਗਮ ਦੌਰਾਨ ਬੀਬੀ ਕਰਮਜੀਤ ਕੌਰ ਸੰਧੂ, ਅਮਰਜੋਤ ਸਿੰਘ ਸੰਧੂ, ਸੰਤ ਹਾਕਮ ਸਿੰਘ, ਸੰਤ ਅਵਤਾਰ ਸਿੰਘ, ਭਾਈ ਰਿਤਕ ਸਿੰਘ ਹਜੂਰੀ ਰਾਗੀ ਗੁਰਦੁਆਰਾ ਸੋਮਸਾਗਰ, ਸੰਤ ਨਿਰਮਲ ਸਿੰਘ, ਸੁਰਿੰਦਰ ਸਿੰਘ ਮਾਨ, ਬਾਬਾ ਜਸਵਿੰਦਰ ਸਿੰਘ, ਹੁਸਨ ਲਾਲ ਪਾਲ ਮੁੱਖ ਸੰਪਾਦਕ ¬ਕ੍ਰਾਂਤੀ ਜੋਤ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Previous articleਯੂ.ਕੇ. ‘ਚ ਚਾਕੂ ਹਮਲੇ ‘ਚ 3 ਲੋਕਾਂ ਦੀ ਮੌਤ ਤੇ 2 ਵਿਅਕਤੀ ਜ਼ਖਮੀ, ਦੋਸ਼ੀ ਗ੍ਰਿਫਤਾਰ
Next articleਡਿਪਟੀ ਕਮਿਸ਼ਨਰ ਵਲੋਂ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਦੇ ਬਕਾਏ ਨੂੰ ਘੱਟ ਤੋਂ ਘੱਟ ਕਰਨ ’ਤੇ  ਜ਼ੋਰ