ਤਲਵੰਡੀ ਅਰਾਈਆਂ ਵਿਖੇ ਸ਼ਹੀਦੀ ਗੁਰਪੁਰਬ ਸਮਾਗਮ 20 ਨੂੰ

ਸ਼ਾਮਚੁਰਾਸੀ  (ਕੁਲਦੀਪ ਚੁੰਬਰ ) ਸਮਾਜ ਵੀਕਲੀ- ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਸਮਾਗਮ ਦੀਆਂ ਲੜੀਆਂ ਦੀਆਂ ਤਿਆਰੀਆਂ ਸਬੰਧੀ ਇਕ ਅਹਿੰਮ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਕੀਤੀ ਗਈ। 20 ਜੂਨ ਨੂੰ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਕਰਵਾਏ ਜਾ ਰਹੇ ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ

ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਨੇ ਦੱਸਿਆ ਕਿ ਇਸ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਅਕਾਲ ਤਖਤਾਂ ਦੇ ਜਥੇਦਾਰ, ਸੰਤ ਮਹਾਪੁਰਸ਼, ਪੰਥ ਦੇ ਮਹਾਨ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕ ਗੁਰੂ ਜੀ ਦੀ ਸ਼ਹੀਦੀ ਬਾਰੇ ਚਾਨਣਾ ਪਾਉਣਗੇ। ਜਿਨ੍ਹਾਂ ਵਿਚ ਮੀਰੀ-ਪੀਰੀ ਜਥਾ ਜਗਾਧਰੀ, ਭਾਈ ਭੁਪਿੰਦਰ ਸਿੰਘ ਅਣਖੀ ਉਦੇਸੀਆਂ, ਭਾਈ ਗੁਰਨਾਮ ਸਿੰਘ ਖੁਰਦਪੁਰ, ਭਾਈ ਕਰਮਜੀਤ ਸਿੰਘ ਪਧਿਆਣੇ ਵਾਲਿਆਂ ਦੇ ਜਥੇ ਦੇ ਨਾਂਅ ਪ੍ਰਮੱਖ ਹਨ। ਇਸ ਮੌਕੇ ਤੇ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਰੀਆ ਦਾ ਅੰਦਰੂਨੀ ਸਿਆਸੀ ਸੰਕਟ
Next articleਕੰਧ ‘ਤੇ ਲਿਖਿਆ ਸੱਚ