ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਪ੍ਰਦਰਸ਼ਨ

ਐਸ.ਏ.ਐਸ.ਨਗਰ (ਮੁਹਾਲੀ) (ਸਮਾਜਵੀਕਲੀ) :  ਮੁਹਾਲੀ ਸ਼ਹਿਰੀ ਕਾਂਗਰਸੀ ਆਗੂਆਂ ਨੇ ਅੱਜ ਬਾਅਦ ਦੁਪਹਿਰ ਇੱਥੋਂ ਦੇ ਮਦਨਪੁਰਾ ਚੌਕ ਵਿੱਚ ਤੇਲ ਦੀਆਂ ਰੋਜ਼ਾਨਾ ਵਧਾਈਆਂ ਜਾ ਰਹੀਆਂ ਕੀਮਤਾਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਰੇਹੜੇ ਉੱਤੇ ਮੋਟਰਸਾਈਕਲ ਰੱਖਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।

ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਖੋਖਰ, ਮੀਤ ਪ੍ਰਧਾਨ ਬੀਐਸ ਚੌਹਾਨ, ਨਵਜੋਤ ਸਿੰਘ ਬਾਛਲ, ਅਮਰਦੀਪ ਸਿੰਘ ਬੱਲਾ, ਕਰਨ ਜੌਹਰ, ਡਾ. ਬੀਰ ਸਿੰਘ, ਡੀਪੀ ਸ਼ਰਮਾ ਆਦਿ ਦੀ ਅਗਵਾਈ ਹੇਠ ਇਕੱਤਰ ਹੋਏ ਕਾਂਗਰਸੀਆਂ ਨੇ ਇਸ ਮੌਕੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ।

ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ਉੱਤੇ ਤੇਲ ਦੀਆਂ ਕੀਮਤਾਂ ਘਟਣ ਦੇ ਬਾਵਜੂਦ ਭਾਰਤ ਵਿੱਚ ਪਿਛਲੇ ਦੋ ਹਫ਼ਤਿਆਂ ਤੋਂ ਪੈਟਰੋਲ ਅਤੇ ਡੀਜ਼ਲ 1ਦੀਆਂ ਕੀਮਤਾਂ ਰੋਜ਼ਾਨਾ ਵਧਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗੈਸ ਸਿਲੰਡਰਾਂ ਉੱਤੋਂ ਸਬਸਿਡੀ ਦੇਣੋ ਵੀ ਭੱਜ ਗਈ ਹੈ। ਉਨ੍ਹਾਂ ਵਧਾਈਆਂ ਜਾ ਰਹੀਆਂ ਕੀਮਤਾਂ ਤੁਰੰਤ ਵਾਪਿਸ ਲੈਣ ਦੀ ਮੰਗ ਕੀਤੀ।

Previous articleCOVID-19 well-established at global level: WHO expert
Next articleਰਿਕਾਰਡ ਵਾਧਾ: ਪੈਟਰੋਲ 80 ਰੁਪਏ ਲਿਟਰ ਨੇੜੇ ਢੁਕਿਆ