ਦਿਲਜੀਤ ਦੁਸਾਂਝ ਤੇ ਜੈਜ਼ੀ ਬੀ ਖ਼ਿਲਾਫ਼ ਸ਼ਿਕਾਇਤ

ਲੁਧਿਆਣਾ (ਸਮਾਜਵੀਕਲੀ):  ਖਾਲਿਸਤਾਨ ਦੇ ਮੁੱਦੇ ’ਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ’ਤੇ ਐੱਫਆਈਆਰ ਕਰਵਾਉਣ ਦੀ ਮੰਗ ਕਰਨ ਵਾਲੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀਡੀਓ ਬਣਾ ਕੇ ਮੰਗ ਕੀਤੀ ਕਿ ਗਾਇਕ ਤੇ ਅਦਾਕਾਰ ਦਿਲਜੀਤ ਦੁਸਾਂਝ ਤੇ ਜੈਜ਼ੀ ਬੀ ਖ਼ਿਲਾਫ਼ ਪੁਲੀਸ ਸ਼ਿਕਾਇਤ ਕੀਤੀ ਜਾਵੇ।

ਉਨ੍ਹਾਂ ਵੀਡੀਓ ਬਣਾ ਕੇ ਕਾਂਗਰਸੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਆਪਣੇ ਜ਼ਿਲ੍ਹਿਆਂ ਵਿਚ ਪੁਲੀਸ ਸਟੇਸ਼ਨਾਂ ਵਿਚ ਜਾ ਕੇ ਦੋਵਾਂ ਗਾਇਕਾਂ ਖ਼ਿਲਾਫ਼ ਸ਼ਿਕਾਇਤਾਂ ਕਰਨ। ਬਿੱਟੂ ਦੇ ਕਹਿਣ ’ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜੀਵ ਰਾਜਾ ਨੇ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਦੋਵੇਂ ਪੰਜਾਬੀ ਗਾਇਕਾਂ ਖਿਲਾਫ਼ ਆਈਪੀਸੀ ਦੀਆਂ ਅਪਰਾਧਕ ਧਾਰਾਵਾਂ ਤਹਿਤ ਐੱਫ਼ਆਈਆਰ ਦਰਜ ਕੀਤੀ ਜਾਵੇ।

Previous articleਕਿਸਾਨਾਂ ਵੱਲੋਂ ਜੰਗਲਾਤ ਵਿਭਾਗ ’ਤੇ ਧੱਕੇਸ਼ਾਹੀ ਦਾ ਦੋਸ਼
Next articleMamata to review Covid pandemic, Amphan relief in all-party meet