ਦਿਲੀ ਧਰਨਾ ਦੇ ਰਹੇ ਕਿਸਾਨਾਂ ਵਾਸਤੇ ਮੁਫਤ ਚ 1 ਕਰੋੜ ਰੁਪਏ ਦੀ ਇਸ ਸੇਵਾ ਦਾ ਕੁਲਵੰਤ ਸਿੰਘ ਧਾਲੀਵਾਲ ਨੇ ਕੀਤਾ ਐਲਾਨ

ਨਵੀਂ ਦਿੱਲੀ, ਨਕੋਦਰ (ਹਰਜਿੰਦਰ ਛਾਬੜਾ) ਪਤਰਕਾਰ 9592282333- ਇਸ ਸਮੇਂ ਪੂਰੇ ਦੇਸ਼-ਵਿਦੇਸ਼ ਦਾ ਧਿਆਨ ਕੋਰੋਨਾ ਤੋਂ ਹਟ ਕੇ ਭਾਰਤ ਵਿੱਚ ਕੀਤੇ ਜਾ ਰਹੇ ਕਿਸਾਨਾਂ ਦੇ ਖੇਤੀ ਅੰਦੋਲਨ ਉੱਤੇ ਕੇਂਦਰਤ ਹੋ ਗਿਆ ਹੈ। ਕੇਂਦਰ ਸਰਕਾਰ ਦੇ ਲਾਗੂ ਕੀਤੇ ਗੲੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਲਈ ਉਤਸ਼ਾਹ ਅਤੇ ਜਨੂੰਨ ਦੇ ਨਾਲ ਭਰੇ ਹੋਏ ਕਿਸਾਨ, ਮਜ਼ਦੂਰ ਅਤੇ ਆਮ ਜਨਤਾ ਦਿੱਲੀ ਦੀਆਂ ਸਰਹੱਦਾਂ ਉੱਪਰ ਰੋਸ ਮੁਜ਼ਾਹਰੇ ਕਰ ਰਹੀ ਹੈ। ਇਸ ਮੌਕੇ ‘ਤੇ ਕਿਸਾਨਾਂ ਦੀ ਵੱਖ-ਵੱਖ ਪਾਰਟੀਆਂ ਅਤੇ ਸੰਗਠਨਾਂ ਵੱਲੋਂ ਇਸ ਖੇਤੀ ਅੰਦੋਲਨ ਵਿਚ ਖੁੱਲ੍ਹ ਕੇ ਹਮਾਇਤ ਕੀਤੀ ਜਾ ਰਹੀ ਹੈ।

ਜਿਸ ਦੇ ਚਲਦੇ ਹੋਏ ਹੁਣ ਵਰਲਡ ਕੈਂਸਰ ਕੇਅਰ ਵੱਲੋਂ ਵੀ ਕਿਸਾਨਾਂ ਦੀ ਹਿਮਾਇਤ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਐਲਾਨ ਤਹਿਤ ਇਹ ਸੰਗਠਨ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਕਿਸਾਨਾਂ ਅਤੇ ਲੋਕਾਂ ਨੂੰ ਮੁਫ਼ਤ ਦਵਾਈਆਂ ਦੇਵੇਗਾ। ਇਸ ਦੇ ਸਬੰਧ ਵਿਚ ਗੱਲ ਕਰਦੇ ਹੋਏ ਵਰਲਡ ਕੈਂਸਰ ਕੇਅਰ ਦੇ ਕੁਲਵੰਤ ਸਿੰਘ ਧਾਲੀਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੇ ਵਿਸ਼ਵ ਨੂੰ ਵਧਾਈਆਂ ਦਿੱਤੀ ਅਤੇ ਨਾਲ ਹੀ ਦਿੱਲੀ ਰੈਲੀ ਖੇਤੀ ਅੰਦੋਲਨ ਵਿੱਚ ਸ਼ਾਮਲ ਹੋਏ ਤਮਾਮ ਲੋਕਾਂ ਦੀ ਚੰਗੀ ਸਿਹਤ ਲਈ ਅਰਦਾਸ ਵੀ ਕੀਤੀ।

ਇਸੇ ਹੀ ਦੌਰਾਨ ਕੁਲਵੰਤ ਸਿੰਘ ਧਾਲੀਵਾਲ ਨੇ ਆਖਿਆ ਕਿ ਵਰਲਡ ਕੈਂਸਰ ਕੇਅਰ ਦੀ ਸਮੁੱਚੀ ਟੀਮ ਵੱਲੋਂ ਕਿਸਾਨਾਂ ਦੀ ਭਲਾਈ ਵਾਸਤੇ ਇੱਕ ਕਰੋੜ ਰੁਪਏ ਦੀਆਂ ਦਵਾਈਆਂ ਵੰਡਣ ਦਾ ਅਹਿਮ ਐਲਾਨ ਕੀਤਾ ਗਿਆ ਹੈ। ਇਸ ਧਰਨੇ ਵਿੱਚ ਸ਼ਾਮਲ ਹੋਏ ਜਿਹੜੇ ਕਿਸਾਨ ਜ਼ਖ਼ਮੀ ਹੁੰਦੇ ਹਨ ਜਾਂ ਸੱਟਾਂ ਲੱਗਦੀਆਂ ਹਨ

ਜਾਂ ਉਹ ਕੋਈ ਕਿਸੇ ਹੋਰ ਬਿਮਾਰੀ ਤੋਂ ਪੀੜਤ ਹਨ ਉਨ੍ਹਾਂ ਦੀ ਤੰਦਰੁਸਤੀ ਅਤੇ ਇਲਾਜ ਵਾਸਤੇ ਦਵਾਈਆਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਧਰਨੇ ਉੱਤੇ ਬੈਠੇ ਕਿਸਾਨਾਂ ਨੂੰ ਜੇਕਰ ਸਿਹਤ ਸਬੰਧੀ ਕੋਈ ਪ-ਰੇ-ਸ਼ਾ-ਨੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਬਿਮਾਰੀ ਨਾਲ ਸਬੰਧਤ ਦਵਾਈ ਦਿੱਤੀ ਜਾਵੇਗੀ।

ਇਸ ਸਬੰਧੀ ਉਨ੍ਹਾਂ ਨੇ ਆਪਣੀ ਟੀਮ ਨੂੰ ਆਖਿਆ ਹੋਇਆ ਹੈ ਕਿ ਜੇਕਰ ਕੋਈ ਵੀ ਕਿਸਾਨ ਤੁਹਾਨੂੰ ਬਿਮਾਰ ਨਜ਼ਰ ਆਉਂਦਾ ਹੈ ਤਾਂ ਉਸ ਦਾ ਚੈਕਅੱਪ ਕੀਤਾ ਜਾਵੇਗਾ ਜੇਕਰ ਉਹ ਬਲੱਡ ਪ੍ਰੈੱਸ਼ਰ, ਡਾਇਬਟੀਜ਼, ਖੰਘ-ਜ਼ੁਕਾਮ ਬੁਖਾਰ ਨਾਲ ਵੀ ਪੀੜਤ ਹੈ ਉਸ ਨੂੰ ਦੋ ਹਫ਼ਤੇ ਦੀ ਦਵਾਈ ਦਿੱਤੀ ਜਾਵੇਗੀ। ਕਿਸਾਨਾਂ ਦੀ ਦੇਖ-ਰੇਖ ਦੇ ਵਿੱਚ ਸਾਡੀਆਂ ਟੀਮਾਂ ਨਿਰੰਤਰ ਕੰਮ ਕਰ ਰਹੀਆਂ ਹਨ।

Previous articleਗ਼ਜ਼ਲ
Next articleਅੱਖਰਕਾਰੀ : ਇੱਕ ਕਦਮ ਨਿਪੁੰਨਤਾ ਵੱਲ