ਦੀਪ ਸਿੱਧੂ ਦੇ ਹੱਕ ’ਚ ਨਿੱਤਰੀ ਮਸ਼ਹੂਰ ਪੰਜਾਬੀ ਗਾਇਕਾ ਕੌਰ ਬੀ, ਪੋਸਟ ਸਾਂਝੀ ਕਰ ਆਖੀ ਵੱਡੀ ਗੱਲ

ਜਲੰਧਰ  ਨਕੋਦਰ  ਮਹਿਤਪੁਰ (ਹਰਜਿੰਦਰ ਪਾਲ  ਛਾਬੜਾ) (ਸਮਾਜ ਵੀਕਲੀ) : ਲਾਲ ਕਿਲ੍ਹੇ ’ਤੇ ਹੋਈ ਹਿੰਸਾ ਦੇ ਦੋਸ਼ ’ਚ ਅਦਾਕਾਰ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਸੀ। ਦੱਸਣਯੋਗ ਹੈ ਕਿ ਅਦਾਕਾਰ ਦੀਪ ਸਿੱਧੂ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ’ਤੇ ਜ਼ਮਾਨਤ ਦਿੱਤੀ ਗਈ। ਤੁਹਾਨੂੰ ਦੱਸ ਦੇਈਏ ਕਿ ਦੀਪ ਸਿੱਧੂ ਨੂੰ ਇਕ ਹੋਰ ਮਾਮਲੇ ’ਚ ਨਾਲ ਹੀ ਗਿ੍ਰਫ਼ਤਾਰ ਕਰ ਲਿਆ  ਗਿਆ। ਏ.ਐੱਸ.ਆਈ. ਵਿਭਾਗ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ’ਚ ਦੀਪ ਸਿੱਧੂ ਨੂੰ ਦਿੱਲੀ ਪੁਲਸ ਦੀ ਕ੍ਰਾਈਮ  ਬ੍ਰਾਂਡ ਕੋਲ ਪਹਿਲਾਂ ਤੋਂ ਹੀ ਦਰਜ ਮਾਮਲੇ ਦੇ ਆਧਾਰ ’ਤੇ ਗਿ੍ਰਫ਼ਤਾਰ ਕੀਤਾ ਗਿਆ। ਇਥੇ ਦੱਸਣਯੋਗ ਹੈ ਕਿ ਦਿੱਲੀ ਸਥਿਤ ਸਥਾਨਕ ਕੋਰਟ ’ਤੇ ਲਾਲ ਕਿਲ੍ਹਾ ਹਿੰਸਾ ਨਾਲ ਜੁੜੇ ਇਕ ਪੁਰਾਣੇ ਮਾਮਲੇ ’ਚ ਦੀਪ ਸਿੱਧੂ ਨੂੰ ਜ਼ਮਾਨਤ ਦਿੱਤੀ ਗਈ ਸੀ ਪਰ ਦੂਜੇ ਮਾਮਲੇ ’ਚ ਉਸ ਨੂੰ ਨਾਲ ਹੀ ਗਿ੍ਰਫ਼ਤਾਰ ਕਰ ਲਿਆ ਗਿਆ ਸੀ।

ਉੱਧਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਕੌਰ ਬੀ ਨੇ ਦੀਪ ਸਿੱਧੂ ਨੂੰ ਲੈ ਕੇ ਇੰਸਟਾਗ੍ਰਾਮ ’ਤੇ ਲਿਖਿਆ ਕਿ-‘ਵਾਹਿਗੁਰੂ ਜੀ ਚੜ੍ਹਦੀਕਲਾ ’ਚ ਰੱਖਣ ਹਰ ਮਾਂ ਦੇ ਪੁੱਤ ਨੂੰ…’ ਜੋ ਕਿ ਕਾਫ਼ੀ ਵਾਇਰਲ ਹੋ ਰਿਹਾ ਹੈ। ਕੌਰ ਬੀ ਵੱਲੋਂ ਸਾਂਝੀ ਕੀਤੀ ਇਸ ਪੋਸਟ ਨੂੰ ਉਨ੍ਹਾਂ ਦੇ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ ਅਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਕੀ ਸੀ ਪੂਰਾ ਮਾਮਲਾ

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ, ਜਿਸ ਦੇ ਚਲਦੇ ਦੀਪ ਸਿੱਧੂ ਨੂੰ ਪੁਲਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

8 ਫਰਵਰੀ ਦੀ ਰਾਤ ਦੀਪ ਸਿੱਧੂ ਨੂੰ ਕਰਨਾਲ ਬਾਈਪਾਸ ਤੋਂ ਕੀਤਾ ਸੀ ਗ੍ਰਿਫ਼ਤਾਰ 

ਦਿੱਲੀ ਪੁਲਸ ਵੱਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਵਾਪਰੀ ਘਟਨਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਤੀਸ ਹਜ਼ਾਰੀ ਕੋਰਟ ‘ਚ ਪੇਸ਼ ਕੀਤਾ ਗਿਆ ਸੀ, ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ।

Previous articleJSW Steel ramping up supplies of medical oxygen
Next articleAircel & RCOM steering towards liquidation, resulting in Rs 60,000 Cr NPA for Indian and Foreign Banks