ਨਵਜੋਤ ਸਿੱਧੂ ਨੇ ਅਸਤੀਫਾ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਸੌੰਪਿਆ

ਚੰਡੀਗੜ੍ਹ- ਇਕ ਦਿਨ ਪਹਿਲਾਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਚਰਨਜੀਤ ਚੰਨੀ ਨੇ ਸਿੱਧੂ ਵਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਸਤੀਫਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਸ੍ਰੀ ਸਿੱਧੂ ਨੂੰ ਡਰਾਮੇਬਾਜ਼ੀ ਕਰਨ ਦੀ ਥਾਂ ਆਪਣਾ ਅਸਤੀਫਾ ਮੁੱਖ ਮੰਤਰੀ ਨੂੰ ਭੇਜਣਾ ਚਾਹੀਦਾ ਸੀ। ਸਿੱਧੂ ਨੇ ਕੱਲ੍ਹ ਕਿਹਾ ਸੀ ਉਹ ਆਪਣਾ ਅਸਤੀਫਾ ਜਲਦੀ ਮੁੱਖ ਮੰਤਰੀ ਨੂੰ ਭੇਜ ਦੇਣਗੇ ਤੇ ਉਨ੍ਹਾਂ ਨੇ ਅੱਜ ਅਸਤੀਫਾ ਮੁੱਖ ਮੰਤਰੀ ਦੇ ਓ.ਐਸ.ਡੀ. ਐਮ.ਪੀ. ਸਿੰਘ ਨੂੰ ਸੌੰਪ ਕੇ ਆਪਣੇ ਬੋਲ ਪੁਗਾ ਦਿੱਤੇ ਹਨ। ਹੁਣ ਅਸਤੀਫਾ ਪ੍ਰਵਾਨ ਕਰਨਾ ਜਾਂ ਨਾ ਕਰਨਾ ਮੁੱਖ ਮੰਤਰੀ ‘ਤੇ ਨਿਰਭਰ ਕਰਦਾ ਹੈ।

Previous articleUK can’t control no deal Brexit: Philip Hammond
Next article5 ਹਜ਼ਾਰ ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਬਿਨਾਂ ਵੀਜ਼ੇ ਤੋਂ ਯਾਤਰਾ