ਨਿਗਮ ਨੇ ਨਾਜਾਇਜ਼ ਕਬਜ਼ੇ ਹਟਵਾਏ

ਚੰਡੀਗੜ੍ਹ (ਸਮਾਜਵੀਕਲੀ) :  ਚੰਡੀਗੜ੍ਹ ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਨੇ ਅੱਜ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸਾਂਝੀ ਮੁਹਿੰਮ ਚਲਾ ਕੇ ਨਾਜਾਇਜ਼ ਕਬਜ਼ੇ ਹਟਵਾਏ।  ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੌਰਭ ਕੁਮਾਰ ਅਰੋੜਾ ਦੇ ਹੁਕਮਾਂ ’ਤੇ ਚਲਾਈ ਗਈ ਇਸ ਮੁਹਿੰਮ ਦੌਰਾਨ 82 ਕਾਬਜ਼ਕਾਰਾਂ ਦੇ ਚਲਾਨ ਕੱਟ ਕੇ ਉਨ੍ਹਾਂ ਵੱਲੋਂ ਸਰਕਾਰੀ ਥਾਂ ’ਤੇ ਰੱਖਿਆ ਸਾਮਾਨ ਜ਼ਬਤ ਕੀਤਾ ਗਿਆ।

ਵਿੰਗ ਦੇ ਇੰਸਪੈਕਟਰ ਡੀਪੀ ਸਿੰਘ ਨੇ ਦੱਸਿਆ ਕਿ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਅੱਜ ਚਲਾਈ ਮੁਹਿੰਮ ਦੌਰਾਨ ਦੁਕਾਨਦਾਰਾਂ ਵੱਲੋਂ ਦੁਕਾਨਾਂ ਅਤੇ ਹੋਰ ਰੇਹੜੀ ਫੜ੍ਹੀਆਂ ਵੱਲੋਂ ਸਰਕਾਰੀ ਜ਼ਮੀਨ ’ਤੇ ਕੀਤੇ ਕਬਜ਼ੇ ਹਟਵਾਏ ਗਏ। ਉਨ੍ਹਾਂ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ ਵੱਖ ਸੈਕਟਰਾਂ ਵਿੱਚ ਕਾਰਵਾਈ ਕਰਦੇ ਹੋਏ ਕੁੱਲ 82 ਡਿਫਾਲਟਰਾਂ ਦੇ ਚਲਾਨ ਕੱਟ ਕੇ ਸਾਮਾਨ ਜ਼ਬਤ ਕੀਤਾ। ਇੰਸਪੈਕਟਰ ਡੀਪੀ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸੌਰਭ ਕੁਮਾਰ ਅਰੋੜਾ ਦੇ ਆਦੇਸ਼ ਹਨ ਕਿ ਸ਼ਹਿਰ ’ਚ ਨਾਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਹਾਲ ’ਚ ਬਰਦਾਸ਼ਤ ਨਾ ਕੀਤਾ ਜਾਵੇ ਅਤੇ ਡਿਫਾਲਟਰਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।

Previous articleਕਰੋਨਾ ਖ਼ਿਲਾਫ਼ ਜੰਗ ’ਚ ਯੂਟੀ ਪ੍ਰਸ਼ਾਸਨ ਹੋਇਆ ਸਖ਼ਤ
Next articleਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦਿੱਕਤਾਂ