ਪਾਕਿਸਤਾਨ ਦੇ ਮੌਜੂਦਾ ਸਿਆਸੀ ਹਾਲਾਤ ਲਈ ਫੌਜ ਅਤੇ ਆਈਐਸਆਈ ਮੁਖੀ ਜ਼ਿੰਮੇਵਾਰ: ਨਵਾਜ਼

ਕਰਾਚੀ (ਸਮਾਜ ਵੀਕਲੀ) : ਪਾਕਿਸਤਾਨ ਦੇ ਹਟਾਏ ਗਏ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੇ ਮੁਲਕ ਵਿੱਚ ਮੌਜੂਦਾ ਸਿਆਸੀ ਹਾਲਾਤ ਲਈ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਆਈਐਸਆਈ ਪੁਮੱਖ ਲੈਫਟੀਨੈਂਟ ਜਨਰਲ ਫੈਜ ਹਮੀਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਦੇ ਨਾਲ ਹੀ ਵਿਰੋਧੀ ਪਾਰਟੀਆਂ ਨੇ ਪ੍ਰਧਾਨ ਮੰਤਰੀ ਇਮਰਾਨ ਖਾ਼ਨ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਤੀਜੀ ਸਾਂਝੀ ਰੈਲੀ ਕੀਤੀ। ਮੁਲਕ ਵਿੱਚ 11 ਵਿਰੋਧੀ ਪਾਰਟੀਆਂ ਦੇ ਗਠਜੋੜ ‘ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ’ ਦਾ ਗਠਨ 20 ਸਤੰਬਰ ਨੂੰ ਇਮਰਾਨ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਕੀਤਾ ਗਿਆ ਸੀ। ਗੱਠਜੋੜ ਨੇ ਇਸ ਮਹੀਨੇ ਗੁਜਰਾਂਵਾਲਾ ਅਤੇ ਕਰਾਚੀ ਵਿੱਚ ਦੋ ਵਿਸ਼ਾਲ ਰੈਲੀਆਂ ਕੀਤੀਆਂ। ਤੀਜੀ ਰੈਲੀ ਐਤਵਾਰ ਨੂੰ ਅਸ਼ਾਂਤ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੁਏਟਾ ਵਿੱਚ ਕੀਤੀ ਗਈ।

Previous articleਭਾਰਤ-ਅਮਰੀਕਾ ਮੰਤਰੀ ਪੱਧਰ ਦੀ ਮੀਟਿੰਗ ’ਚ ਹਿੱਸਾ ਲੈਣ ਲਈ ਪੌਂਪੀਓ ਨਵੀਂ ਦਿੱਲੀ ਪੁੱਜੇ
Next articleਵਾਤਾਵਰਣ ਨੂੰ ਬਚਾਉਣ ਲਈ ਇਲਾਕੇ ਦੇ ਕਿਸਾਨਾਂ ਲਈ ਚਾਨਣ ਮੁਨਾਰਾ ਹਨ ਅਗਾਂਹਵਧੂ ਕਿਸਾਨ ਸੁਦਾਗਰ ਸਿੰਘ ਅਤੇ ਨਰਿੰਦਰ ਸਿੰਘ ਪਿੰਡ ਰਾਏਪੁਰ ਬਲਾਕ ਖੰਨਾ।