ਪਿੰਡ ਸੀਚੇਵਾਲ ਨੂੰ ਮਿਲੇਗਾ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ

ਕੈਪਸ਼ਨ-ਪਿੰਡ ਸੀਚੇਵਾਲ ਦਾ ਦਿ੍ਸ਼
ਕਪੂਰਥਲਾ , 6 ਅਗਸਤ (ਕੌੜਾ) (ਸਮਾਜ ਵੀਕਲੀ)-ਕੇਂਦਰ ਸਰਕਾਰ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਦਿੱਤੇ ਜਾਂਦੇ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਐਵਾਰਡ ਲਈ ਇਸ ਵਾਰ ਜਲੰਧਰ ਜ਼ਿਲੇ ਦੇ ਪਿੰਡ ਸੀਚੇਵਾਲ ਨੂੰ ਵੀ ਚੁਣਿਆ ਗਿਆ ਹੈ। ਪੰਚਾਇਤ ਨੂੰ ਦਿੱਤੇ ਜਾਂਦੇ ਇਸ ਸਨਮਾਨ ਦੀ ਰਾਸ਼ੀ 5 ਤੋਂ 10 ਲੱਖ ਰੁਪਏ ਹੋਵੇਗੀ। ਇਹ ਸਨਮਾਨ ਪਿੰਡ ’ਚ ਪੰਚਾਇਤ ਵਲੋਂ ਕੀਤੇ ਕੰਮਾਂ ਦੇ ਆਧਾਰ ’ਤੇ ਦਿੱਤੇ ਜਾਂਦੇ ਹਨ। 2018-19 ਦੇ ਸਨਮਾਨ ਨੂੰ ਪ੍ਰਾਪਤ ਕਰ ਕੇ ਸੀਚੇਵਾਲ ਨਿਵਾਸੀ ਖੁਸ਼ ਹਨ। ਜਿਕਰਯੋਗ ਹੈ ਕਿ ਪਿੰਡ ਸੀਚੇਵਾਲ ਵਿੱਚ ਬੱਚਿਆਂ ਦੇ ਖੇਡਣ ਲਈ ਖੇਡ ਮੈਦਾਨ ਹਨ।ਬੀਬੀਆਂ ਨੇ ਆਪਣੇ ਨਿੱਜੀ ਮਸਲਿਆਂ ਲਈ ਕਮੇਟੀ ਬਣਾਈ ਹੈ, ਪਾੜ੍ਹਿਆਂ ਲਈ ਸਿੱਖਿਆ ਸੰਸਥਾਨ ਹਨ, ਮਜ਼ਦੂਰਾਂ ਨੂੰ ਮਨਰੇਗਾ ਰਾਹੀਂ ਰੁਜ਼ਗਾਰ ਮਿਲਦਾ ਹੈ, ਕਿਸਾਨਾਂ ਨੇ ਖੇਤੀ ਲਈ ਯੋਗ ਪ੍ਰਬੰਧ ਕੀਤੇ ਹੋਏ ਹਨ। ਹੋਰ ਤਾਂ ਹੋਰ ਪੰਛੀਆਂ ਲਈ ਹਰੇ ਭਰੇ ਰੁੱਖ਼ਾਂ ਦੀ ਵੀ ਭਰਮਾਰ ਹੈ।
Previous articleਨਵੀਨ ਰੱਤੂ ਨੇ ਯੂ .ਪੀ .ਐਸ ਸੀ .ਕਲੀਅਰ ਕਰ ਮਹਿਤਪੁਰ ਦਾ ਨਾਂ ਚਮਕਾਇਆ ।
Next articleਸਮਾਰਟ ਸਕੂਲ ਨਸਰਾਲਾ ਨੇ ਸਨਮਾਨੇ 90% ਤੋਂ ਵੱਧ ਅੰਕਾਂ ਵਾਲੇ ਵਿਦਿਆਰਥੀ