ਪਿੰਡ ਸੰਗਤਪੁਰਾ ’ਚ ਕਰਜ਼ਾ ਵਸੂਲਣ ਆਏ ਏਜੰਟ ਦਾ ਘਿਰਾਓ

ਲਹਿਰਾਗਾਗਾ (ਸਮਾਜਵੀਕਲੀ) :  ਪਿੰਡ ਸੰਗਤਪੁਰਾ ’ਚ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਵਿੱਚ ਮਜ਼ਦੂਰਾਂ ਨੇ ਔਰਤਾਂ ਤੋਂ ਕਰਜ਼ਾ ਵਸੂਲਣ ਆਏ ਏਜੰਟ ਦਾ ਘਿਰਾਓ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਗੋਪੀ ਗਿਰ ਕੱਲਰਭੈਣੀ ਨੇ ਕਿਹਾ ਕਿ ਖੇਤ ਮਜ਼ਦੂਰ ਪਰਿਵਾਰ ਕਰੋਨਾ ਮਹਾਮਾਰੀ ਤੇ ਲੌਕਡਾਊਨ ਦੇ ਚਲਦਿਆਂ ਪਹਿਲਾਂ ਹੀ ਗੰਭੀਰ ਸੰਕਟ ਦਾ ਸਾਹਮਣਾ ਕਰ ਰਹੇ ਹਨ, ਦੂਜੇ ਪਾਸੇ ਮਾਈਕ੍ਰੋਫਾਈਨਾਂਸ ਕੰਪਨੀਆਂ ਵੱਲੋਂ ਮਜ਼ਦੂਰ ਔਰਤਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਦੀ ਵਸੂਲੀ ਲਈ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Previous articleਨਿਹੰਗ ਪੂਹਲਾ ਡੇਰੇ ’ਤੇ ਕਬਜ਼ੇ ਦੀ ਕੋਸ਼ਿਸ, ਤਿੰਨ ਨਿਹੰਗ ਸਿੰਘ ਜ਼ਖ਼ਮੀ, ਇਕ ਦੀ ਮੌਤ ਦਾ ਖਦਸ਼ਾ
Next articleਲੋਕ ਇਨਸਾਫ਼ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਦੀ ਜਾਂਚ ਮੰਗੀ