ਪੁਣਛ ’ਚ ਕੰਟਰੋਲ ਰੇਖਾ ਨੇੜੇ ਪਾਕਿ ਘੁਸਪੈਠੀਆ ਗ੍ਰਿਫ਼ਤਾਰ

ਜੰਮੂ (ਸਮਾਜਵੀਕਲੀ) : ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ’ਤੇ ਭਾਰਤ ਵਾਲੇ ਪਾਸੇ ਅੱਜ 28 ਸਾਲਾ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਬਦੁੱਲ ਰਹਿਮਾਨ ਮਕਬੂਜ਼ਾ ਕਸ਼ਮੀਰ ਦੇ ਇਕ ਪਿੰਡ ਦਾ ਰਹਿਣ ਵਾਲਾ ਹੈ। ਭਾਰਤ ਵਿਚ ਦਾਖ਼ਲ ਹੋਣ ਉਤੇ ਉਸ ਨੂੰ ਬਾਲਾਕੋਟ ਸੈਕਟਰ ਵਿਚ ਕਾਬੂ ਕੀਤਾ ਗਿਆ ਹੈ।

ਪੁੱਛਗਿੱਛ ਤੋਂ ਪਹਿਲਾਂ ਉਸ ਦਾ ਕੋਵਿਡ ਟੈਸਟ ਕੀਤਾ ਜਾ ਰਿਹਾ ਹੈ। ਪੁਲੀਸ ਸੂਤਰਾਂ ਮੁਤਾਬਕ ਐਲਓਸੀ ਲਾਗੇ ਪਸ਼ੂ ਚਰਾ ਰਹੇ ਕੁਝ ਪਿੰਡ ਵਾਸੀਆਂ ਨੇ ਉਸ ਨੂੰ ਦੇਖਿਆ ਤੇ ਸਥਾਨਕ ਪੁਲੀਸ ਨੂੰ ਸੂਚਿਤ ਕੀਤਾ। ਹਾਲਾਂਕਿ ਉਸ ਕੋਲੋਂ ਕੋਈ ਵੀ ਇਤਰਾਜ਼ਯੋਗ ਚੀਜ਼ ਬਰਾਮਦ ਨਹੀਂ ਕੀਤੀ ਗਈ ਹੈ।

Previous articleਚੋਣ ਕਮਿਸ਼ਨਰ ਅਸ਼ੋਕ ਲਵਾਸਾ ਬਣੇ ਏਸ਼ੀਅਨ ਵਿਕਾਸ ਬੈਂਕ ਦੇ ਉਪ ਪ੍ਰਧਾਨ
Next articleਤਿੰਨ ਸਾਲਾਂ ’ਚ ਯੂਪੀ ਵਿੱਚ 6,126 ਮੁਕਾਬਲੇ